ਪਾਕਿਸਤਾਨੀ ਸੁਰੱਖਿਆ ਬਲਾਂ ਨੇ ਐਤਵਾਰ ਨੂੰ ਪਾਕਿਸਤਾਨ-ਅਫ਼ਗਾਨਿਸਤਾਨ ਸਰਹੱਦ ਦੇ ਨੇੜੇ ਲੜਾਕੂ ਟਿਕਾਣਿਆਂ 'ਤੇ ਜ਼ਮੀਨੀ ਕਾਰਵਾਈ ਅਤੇ ਹਵਾਈ ਹਮਲੇ ਕੀਤੇ, ਜਿਸ ਵਿੱਚ 29 ਦਹਿਸ਼ਤਗਰਦ ਮਾਰੇ ਗਏ ਹਨ। ਇਹ ਕਾਰਵਾਈ ਦੇਸ਼ ਭਰ ਵਿੱਚ ਹੋਏ ਕਈ ਅੱਤਵਾਦੀ ਹਮਲਿਆਂ ਦੇ ਜਵਾਬ ਵਿੱਚ ਕੀਤੀ ਗਈ ਹੈ। ਇੱਕ ਦਿਨ ਪਹਿਲਾਂ ਕਰਾਚੀ ਵਿੱਚ ਦਹਿਸ਼ਤਗਰਦਾਂ ਨੇ ਰੇਂਜਰਜ਼ ਦੇ ਮੁੱਖ ਦਫ਼ਤਰ 'ਤੇ ਹਮਲਾ ਕਰਕੇ ਤਿੰਨ ਫ਼ੌਜੀ ਜਵਾਨ ਸ਼ਹੀਦ ਕੀਤੇ ਸਨ। ਦੂਜੇ ਪਾਸੇ, ਤਾਲਿਬਾਨ ਸਰਕਾਰ ਦਾ ਦਾਅਵਾ ਹੈ ਕਿ ਇਹਨਾਂ ਹਵਾਈ ਹਮਲਿਆਂ ਵਿੱਚ ਅਫ਼ਗਾਨਿਸਤਾਨ ਦੇ ਤਿੰਨ ਸੂਬਿਆਂ ਵਿੱਚ 36 ਆਮ ਨਾਗਰਿਕ ਮਾਰੇ ਗਏ ਅਤੇ 163 ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





