SKIP TO MAIN CONTENT

ਪੰਜਾਬੀ ਡਾਇਰੀ: ਪੁਲਿਸ ਵਲੋਂ ਸੋਸ਼ਲ ਮੀਡੀਆ ਉੱਤੇ ਭੜਕਾਊ ਸਮਗਰੀ ਪਾਉਣ ਵਾਲਿਆਂ ਖਿਲਾਫ ਕਾਰਵਾਈ ਦੀ ਚੇਤਾਵਨੀ

Mukhwinder Singh Chhina
Sh. Mukhwinder Singh Chhina, Inspector General of Police, Patiala. Source: Patiala Range police Twitter

ਪਟਿਆਲਾ ਹਿੰਸਾ ਮਾਮਲੇ ਵਿੱਚ ਪੰਜਾਬ ਪੁਲਿਸ ਵਲੋਂ ਬਰਜਿੰਦਰ ਸਿੰਘ ਪਰਵਾਨਾ ਅਤੇ ਸ਼ੰਕਰ ਭਾਰਦਵਾਜ ਸਮੇਤ ਭੜਕਾਊ ਬਿਆਨ ਦੇ ਦੋਸ਼ ਅਧੀਨ ਕੁੱਲ 9 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਨਵੇਂ ਆਈ ਜੀ ਮੁਖਵਿੰਦਰ ਸਿੰਘ ਛੀਨਾ ਨੇ ਚਿਤਾਵਨੀ ਦਿੱਤੀ ਹੈ ਕਿ ਇੰਟਰਨੇਟ 'ਤੇ ਹਿੰਸਾ ਭੜਕਾਉਣ ਅਤੇ ਸਨਸਨੀ ਫੈਲਾਉਣ ਵਾਲਿਆਂ ਉੱਤੇ ਸਖ਼ਤ ਲਗਾਮ ਲਗਾਈ ਜਾਵੇਗੀ। ਇਹ ਤੇ ਹਫ਼ਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....

Published

By Sumeet Kaur

Presented by Paramjit Singh Sona

Source: SBS

Skip to podcast episode content

ਪਟਿਆਲਾ ਹਿੰਸਾ ਮਾਮਲੇ ਵਿੱਚ ਪੰਜਾਬ ਪੁਲਿਸ ਵਲੋਂ ਬਰਜਿੰਦਰ ਸਿੰਘ ਪਰਵਾਨਾ ਅਤੇ ਸ਼ੰਕਰ ਭਾਰਦਵਾਜ ਸਮੇਤ ਭੜਕਾਊ ਬਿਆਨ ਦੇ ਦੋਸ਼ ਅਧੀਨ ਕੁੱਲ 9 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਨਵੇਂ ਆਈ ਜੀ ਮੁਖਵਿੰਦਰ ਸਿੰਘ ਛੀਨਾ ਨੇ ਚਿਤਾਵਨੀ ਦਿੱਤੀ ਹੈ ਕਿ ਇੰਟਰਨੇਟ 'ਤੇ ਹਿੰਸਾ ਭੜਕਾਉਣ ਅਤੇ ਸਨਸਨੀ ਫੈਲਾਉਣ ਵਾਲਿਆਂ ਉੱਤੇ ਸਖ਼ਤ ਲਗਾਮ ਲਗਾਈ ਜਾਵੇਗੀ। ਇਹ ਤੇ ਹਫ਼ਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....

ਪੰਜਾਬ ਪੁਲਿਸ ਵਲੋਂ ਪਟਿਆਲਾ 'ਚ 29 ਅਪ੍ਰੈਲ ਨੂੰ 2 ਗੁੱਟਾਂ 'ਚ ਹੋਏ ਟਕਰਾਅ ਸੰਬੰਧੀ ਹੁਣ ਤੱਕ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪਟਿਆਲਾ ਦੇ ਨਵੇਂ ਆਈ ਜੀ ਮੁਖਵਿੰਦਰ ਸਿੰਘ ਛੀਨਾ ਅਤੇ ਐਸ ਐਸ ਪੀ ਦੀਪਕ ਪਾਰਿਕ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਬਲਜਿੰਦਰ ਸਿੰਘ ਪਰਵਾਨਾ ਨੂੰ ਮੋਹਾਲੀ 'ਤੋਂ ਗ੍ਰਿਫਤਾਰ ਕਰ ਕੇ ਪੁਲੀਸ ਰਿਮਾਂਡ ਵਿੱਚ ਲੈ ਲਿਆ ਗਿਆ ਹੈ।

ਇਸ ਮਾਮਲੇ ਵਿੱਚ ਜ਼ਿਲ੍ਹਾ ਸ਼ਿਵ ਸੈਨਾ ਦੇ ਪ੍ਰਧਾਨ ਸ਼ੰਕਰ ਭਾਰਦਵਾਜ, ਕਾਰਕੁਨ ਅਸ਼ਵਨੀ ਕੁਮਾਰ ਗੱਗੀ ਪੰਡਤ ਸਮੇਤ ਹੋਰਨਾਂ ਕਥਿਤ ਦੋਸ਼ੀਆਂ ਨੂੰ ਵੀ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ ਅਤੇ ਇਸ ਕੇਸ ਵਿੱਚ 40-50 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਹਿੰਸਾ ਭੜਕਾਉਣ ਤਹਿਤ ਮੁਖ ਮੁਲਜ਼ਿਮ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ।

ਸ੍ਰੀ ਛੀਨਾ ਨੇ ਸਖ਼ਤ ਸੁਨੇਹਾ ਦਿੱਤਾ ਹੈ ਕਿ ਸ਼ਾਂਤੀ ਭੰਗ ਕਰਨ ਵਾਲਿਆਂ ਖ਼ਿਲਾਫ਼ ਹੁਣ ਸਖਤ ਕਾਰਵਾਈਆਂ ਹੋਣਗੀਆਂ।

ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਕੋਈ ਵੀ ਖਬਰ ਸਾਂਝੀ ਕਰਨ ਤੋਂ ਪਹਿਲਾ ਉਸਦੀ ਪੁਸ਼ਟੀ ਕੀਤੀ ਜਾਵੇ।

ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now