ਫੈਡਰਲ ਵਿਰੋਧੀ ਧਿਰ ਦੇ ਨੇਤਾ ਪੀਟਰ ਡਟਨ ਨੇ ਆਸਟ੍ਰੇਲੀਆ ਦੀ ਮਾਈਗ੍ਰੇਸ਼ਨ ਪ੍ਰਣਾਲੀ 'ਤੇ ਬਹਿਸ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਮੰਗ ਓਦੋਂ ਆਈ ਜੱਦੋਂ ਕਥਿਤ ਤੌਰ 'ਤੇ ਯਹੂਦੀ ਵਿਰੋਧੀ ਟਿੱਪਣੀਆਂ ਲਈ ਜ਼ਿੰਮੇਵਾਰ ਦੋ ਨਰਸਾਂ ਵਿੱਚੋਂ ਇੱਕ ਦਾ ਜਨਮ ਆਸਟ੍ਰੇਲੀਆ ਤੋਂ ਬਾਹਰਲੇ ਮੁਲਕ ਵਿੱਚ ਹੋਣ ਦੀ ਪੁਸ਼ਟੀ ਕਰ ਦਿੱਤੀ ਗਈ ਸੀ। ਇਹ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਇੱਕ ਅਫਗਾਨ ਸ਼ਰਨਾਰਥੀ ਵਜੋਂ ਆਸਟ੍ਰੇਲੀਆ ਆਇਆ ਸੀ। ਅਤੇ ਇਨ੍ਹਾਂ ਨੂੰ ਹਾਲ ਹੀ ਵਿੱਚ ਆਸਟ੍ਰੇਲੀਆ ਦੀ ਨਾਗਰਿਕਤਾ ਹਾਸਿਲ ਹੋਈ ਹੈ। ਇਹ ਅਤੇ 14 ਫ਼ਰਵਰੀ 2025, ਸ਼ੁਕਰਵਾਰ ਦੀਆਂ ਹੋਰ ਖਬਰਾਂ ਸੁਣਨ ਲਈ ਪੇਸ਼ਕਾਰੀ ਸੁਣੋ........
Podcast Collection: ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





