- ਏਅਰ ਇੰਡੀਆ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਭਾਰਤ ਦੇ ਸ਼ਹਿਰ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਵਿੱਚ 241 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ ਹੈ।
- ਤਸਮਾਨੀਆ ਵਿੱਚ ਚੋਣ ਦੀ ਤਾਰੀਖ਼ ਤੈਅ ਕਰ ਦਿੱਤੀ ਗਈ ਹੈ ਅਤੇ ਇਹ ਦੋ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਦੂਜੀ ਵਾਰ ਚੋਣਾਂ ਹੋਣ ਜਾ ਰਹੀਆਂ ਹਨ।
- ਆਸਟ੍ਰੇਲੀਆ ਨੇ ਯੂਕੇ, ਕੈਨੇਡਾ, ਨਿਊਜ਼ੀਲੈਂਡ ਅਤੇ ਨਾਰਵੇ ਨਾਲ ਮਿਲ ਕੇ ਇਜ਼ਰਾਈਲ ਦੇ ਦੋ ਸਰਕਾਰੀ ਮੰਤਰੀਆਂ 'ਤੇ ਵਿੱਤੀ ਯਾਤਰਾ ਪਾਬੰਦੀਆਂ ਦਾ ਐਲਾਨ ਕੀਤਾ ਹੈ।
- ਇਸ ਹਫਤੇ ਐਸਬੀਐਸ ਦੇ ਪ੍ਰਸਾਰਣ ਦੇ 50 ਸਾਲ ਪੂਰੇ ਹੋ ਗਏ ਹਨ।
- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬਾਰੇ ਦਸਤਾਵੇਜ਼ੀ ਫਿਲਮ ਦੀ ਰਿਲੀਜ਼ 'ਤੇ ਪਾਬੰਦੀ ਨਾਲ ਸਬੰਧਿਤ ਮਾਮਲੇ ਦੀ ਸੁਣਵਾਈ ਵੀਰਵਾਰ 12 ਜੂਨ ਨੂੰ ਮਾਨਸਾ ਅਦਾਲਤ ਵਿੱਚ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਬੀਬੀਸੀ ਤੋਂ 16 ਜੂਨ ਤੱਕ ਜਵਾਬ ਮੰਗਿਆ ਹੈ।
ਸੁਣੋ ਪੂਰਾ ਪੌਡਕਾਸਟ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।