ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਦੇ ਹੋਏ ਗੁਰੂ ਜੀ ਦੀ ਕੁਰਬਾਨੀ, ਸਾਹਸ ਅਤੇ ਸਮਾਜਿਕ ਏਕਤਾ ਦੇ ਸੁਨੇਹੇ ਨੂੰ ਦੁਹਰਾਇਆ ਹੈ। ਇਸ ਸੰਬੋਧਨ ਵਿੱਚ ਸ਼੍ਰੀ ਮੋਦੀ ਨੇ ਸਿੱਖ ਕੌਮ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ 1984 ਦੇ ਦੰਗਿਆਂ ਬਾਰੇ ਵਿਸ਼ੇਸ਼ ਜਾਂਚ ਟੀਮ (SIT) ਬਣਾਉਣ, ਬੰਦ ਮਾਮਲਿਆਂ ਨੂੰ ਮੁੜ ਖੋਲ੍ਹਣ, ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਪੀੜਤ ਪਰਿਵਾਰਾਂ ਲਈ ਵਾਧੂ ਮੁਆਵਜ਼ਾ ਦੇਣ ਵਰਗੇ ਕਦਮਾਂ ਦਾ ਜ਼ਿਕਰ ਕੀਤਾ ਹੈ।
ਇਹ ਸਮਾਗਮ 1 ਮਾਰਚ 2026 ਨੂੰ ਨਵੀਂ ਮੁੰਬਈ ਵਿੱਚ ਕਰਵਾਇਆ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਮਾਗਮ ਵਿੱਚ ਨਿੱਜੀ ਤੌਰ 'ਤੇ ਹਾਜ਼ਰੀ ਭਰੀ ਅਤੇ ਕਿਹਾ ਕਿ ਜੇਕਰ ਨੌਵੇਂ ਗੁਰੂ ਨੇ ਸ਼ਹਾਦਤ ਨਾ ਦਿੱਤੀ ਹੁੰਦੀ ਤਾਂ ਅੱਜ ਹਿੰਦੂ ਧਰਮ ਦੀ ਹੋਂਦ ਖ਼ਤਰੇ ਵਿੱਚ ਹੁੰਦੀ। ਜ਼ਿਆਦਾ ਜਾਣਕਾਰੀ ਲਈ ਸੁਣੋ ਇਹ ਰਿਪੋਰਟ...
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





