ਇੰਡੀਆ ਡਾਇਰੀ: ਪ੍ਰਧਾਨ ਮੰਤਰੀ ਮੋਦੀ ਵੱਲੋਂ ਅੰਮ੍ਰਿਤਸਰ ਦੇ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

India report

The Prime Minister, Shri Narendra Modi addressing to the Nation, in New Delhi. Source: Press Information Bureau (PIB), India

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵਿੱਟਰ ਅਕਾਊਂਟ ਜ਼ਰੀਏ 13 ਅਪਰੈਲ, 1919 ਨੂੰ ਅੰਮ੍ਰਿਤਸਰ ਵਿੱਚ ਵਾਪਰੇ ਜੱਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦਾ ਬੇਮਿਸਾਲ ਹੌਸਲਾ ਅਤੇ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਇਹ ਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....


ਦੱਸਣਯੋਗ ਹੈ ਕਿ ਬ੍ਰਿਟਿਸ਼ ਫ਼ੌਜ ਨੇ ਰੌਲਟ ਐਕਟ ਜੋ ਬ੍ਰਿਟਿਸ਼ ਹਕੂਮਤ ਨੂੰ ਦਮਨਕਾਰੀ ਤਾਕਤਾਂ ਪ੍ਰਦਾਨ ਕਰਦਾ ਸੀ, ਖ਼ਿਲਾਫ਼ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਲੋਕਾਂ ’ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕਰ ਦਿੱਤੀ ਸੀ ਜਿਸ ’ਚ ਸੈਂਕੜੇ ਲੋਕ ਮਾਰੇ ਗਏ ਸਨ।

ਇਹ ਭਾਰਤ ’ਚ ਬ੍ਰਿਟਿਸ਼ ਹਕੂਮਤ ਦੀ ਸਭ ਤੋਂ ਘਿਨਾਉਣੀ ਕਾਰਵਾਈਆਂ ’ਚੋਂ ਇਕ ਸੀ।

ਸ੍ਰੀ ਮੋਦੀ ਨੇ ਟਵਿੱਟਰ ’ਤੇ ਲਿਖਿਆ,‘‘1919 ’ਚ ਅੱਜ ਹੀ ਦੇ ਦਿਨ ਜੱਲ੍ਹਿਆਂਵਾਲਾ ਬਾਗ ’ਚ ਸ਼ਹੀਦ ਹੋਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ। ਉਨ੍ਹਾਂ ਦਾ ਬੇਮਿਸਾਲ ਹੌਸਲਾ ਅਤੇ ਬਲਿਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।’’

ਇਸ ਮੌਕੇ ਉਨ੍ਹਾਂ ਪਿਛਲੇ ਸਾਲ ਜੱਲ੍ਹਿਆਂਵਾਲਾ ਬਾਗ ਸਮਾਰਕ ਦੇ ਨਵਿਆਏ ਗਏ ਕੰਪਲੈਕਸ ਦੇ ਉਦਘਾਟਨ ਮੌਕੇ ਦਿੱਤੇ ਗਏ ਆਪਣੇ ਭਾਸ਼ਨ ਨੂੰ ਵੀ ਸਾਂਝਾ ਕੀਤਾ ਹੈ। 

ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।


Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand