ਪੁਲਿਸ ਦੇ ਨਾਲ, ਵਰਕਸੇਫ ਵੀ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ।
ਐਸ ਬੀ ਐਸ ਪੰਜਾਬੀ ਦੇ ਇਸ ਪੌਡਕਾਸਟ ਵਿੱਚ ਪ੍ਰਭਜੋਤ ਦੇ ਬਚਪਨ ਦੇ ਦੋਸਤ ਹਰਪ੍ਰੀਤ ਸਿੰਘ ਉਰਫ਼ ਹੈਪੀ ਨੇ ਦੱਸਿਆ ਕਿ ਪ੍ਰਭਜੋਤ ਬਹੁਤ ਹੀ ਮਿਲਾਪੜਾ, ਖੁਸ਼ਮਿਜਾਜ਼ ਅਤੇ ਹਰ ਕਿਸੇ ਦੀ ਮਦਦ ਕਰਨ ਵਾਲਾ ਸੀ।
ਹਰਪ੍ਰੀਤ ਦਾ ਕਹਿਣਾ ਹੈ ਕਿ ਬੀਤੀ ਪਹਿਲੀ ਸਤੰਬਰ ਨੂੰ ਹੀ ਪ੍ਰਭਜੋਤ ਨੇ ਆਪਣਾ 25ਵਾਂ ਜਨਮਦਿਨ ਮਨਾਇਆ ਸੀ ਅਤੇ ਉਸਨੇ ਭਾਰਤ ਵਾਪਸ ਜਾਣ ਦੀ ਗੱਲ ਕੀਤੀ ਸੀ। ਹੁਣ ਉਨ੍ਹਾਂ ਦੇ ਦੋਸਤ ਪ੍ਰਭਜੋਤ ਦੇ ਮ੍ਰਿਤਕ ਸ਼ਰੀਰ ਨੂੰ ਉਸਦੇ ਘਰਦਿਆਂ ਤਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
SP Singh, Brisbane, Australia Credit: Supplied by Mr SP Singh
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।