ਇੰਟਰਨੈਟ ਦੀ ਵਰਤੋਂ ਕਰਦੇ ਸਮੇ ਉਤਪਾਦਾਂ ਅਤੇ ਸੇਵਾਵਾਂ ਦੀ ਸਮੀਖਿਆ ਅਤੇ ਪ੍ਰਸ਼ੰਸਾ ਟਿੱਪਣੀਆਂ ਅਕਸਰ ਹੀ ਦੇਖੀਆਂ ਜਾ ਸਕਦੀਆਂ ਹਨ।
ਇਹ ਟਿੱਪਣੀਆਂ ਇਕ ਵਿਅਕਤੀ ਜਾਂ ਚੀਜ਼ ਬਾਰੇ ਇਕ ਸਕਾਰਾਤਮਕ ਬਿਆਨ ਹੁੰਦਾ ਹੈ, ਜੋ ਕਿ ਅਕਸਰ ਹੀ ਕੰਪਨੀਆਂ ਦੁਆਰਾ ਆਪਣੇ ਉਤਪਾਦਾਂ ਅਤੇ ਸੇਵਾਵਾਂ ਨੂੰ ਪ੍ਰਭਾਵਤ ਕਰਨ ਲਈ ਵਰਤੀਆਂ ਜਾਂਦੀਆਂ ਹਨ - ਪਰ ਕੁਝ ਖੇਤਰ ਅਜਿਹੇ ਹਨ ਜਿੱਥੇ ਇਨ੍ਹਾਂ ਪ੍ਰਸ਼ੰਸਾ ਟਿੱਪਣੀਆਂ ਤੋਂ ਗ਼ਲਤ ਸੰਦੇਸ਼ ਵੀ ਮਿਲ ਸਕਦਾ ਹੈ।
ਆਸਟ੍ਰੇਲੀਅਨ ਹੈਲਥ ਪ੍ਰੈਕਟੀਸ਼ਨਰ ਰੈਗੂਲੇਸ਼ਨ ਏਜੰਸੀ (AHPRA) ਕਿਸੇ ਵੀ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਉਨ੍ਹਾਂ ਦੀਆਂ ਡਾਕਟਰੀ ਸੇਵਾਵਾਂ ਦੀ ਮਸ਼ਹੂਰੀ ਕਰਨ ਵਾਲੀਆਂ ਟਿੱਪਣੀਆਂ ਦੀ ਵਰਤੋਂ ਕਰਨ ਤੋਂ ਵਰਜਦੀ ਹੈ।
ਆਸਟ੍ਰੇਲੀਆਈ ਮੈਡੀਕਲ ਐਸੋਸੀਏਸ਼ਨ ਦੇ ਉਪ ਪ੍ਰਧਾਨ ਡਾ.ਕ੍ਰਿਸ ਮੂਏ ਦਾ ਕਹਿਣਾ ਹੈ ਕਿ ਮਰੀਜ਼ਾਂ ਨੂੰ ਕਲੀਨਿਕਲ ਸੇਵਾਵਾਂ ਦੀ ਮਸ਼ਹੂਰੀ ਕਰਨ ਲਈ ਐਸੀ ਟਿੱਪਣੀਆਂ ਦੀ ਵਰਤੋਂ ਕਰਨ ਵਾਲੇ ਕਿਸੇ ਵੀ ਮੈਡੀਕਲ ਪ੍ਰੈਕਟੀਸ਼ਨਰ ਤੋਂ ਦੂਰ ਰਹਿਣਾ ਚਾਹੀਦਾ ਹੈ।
ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਆਪਣੇ ਰਾਜ ਅਤੇ ਪ੍ਰਦੇਸ਼ ਦੇ ਨਿਯਮਾਂ ਬਾਰੇ ਜਾਣੋ।
ਕਰੋਨਾਵਾਇਰਸ ਦੀ ਜਾਂਚ ਹੁਣ ਆਸਟ੍ਰੇਲੀਆ ਭਰ ਵਿੱਚ ਵਿਆਪਕ ਤੌਰ 'ਤੇ ਉਪਲੱਬਧ ਹੈ।
ਜੇਤੁਸੀਂ ਠੰਡ ਜਾਂ ਫਲੂ ਦੇ ਲੱਛਣਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਆਪਣੇ ਡਾਕਟਰ ਨੂੰ ਫੋਨਕਰਕੇ ਟੈਸਟ ਦਾ ਪ੍ਰਬੰਧ ਕਰੋ ਜਾਂ ਕਰੋਨਾਵਇਰਸ ਸਿਹਤ ਜਾਣਕਾਰੀ ਨੂੰ 1800 020 080 ਤੇਸੰਪਰਕ ਕਰੋ।
ਐਸ ਬੀ ਐਸ, ਆਸਟ੍ਰੇਲੀਆ ਦੇ ਵਿਭਿੰਨ ਭਾਈਚਾਰਿਆਂ ਨੂੰ ਕੋਵਿਡ-19 ਦੇ ਵਿਕਾਸ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ।
ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ 63 ਭਾਸ਼ਾਵਾਂ ਵਿੱਚ sbs.com.au/coronavirus ਉੱਤੇ ਉਪਲੱਬਧ ਹਨ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ




