ਗੁਰਜੀਤ ਸਿੰਘ ਅਤੇ ਉਸ ਦੇ ਪਰਿਵਾਰ ਨੇ 25 ਅਗਸਤ ਨੂੰ ਨਿਊ ਸਾਊਥ ਵੇਲਜ਼ ਦੇ ਸ਼ਹਿਰ ਐਲਬਰੀ ਵਿੱਚ ਹੋਏ ਸਮਾਗਮ ਦੌਰਾਨ ਆਸਟ੍ਰੇਲੀਆ ਦੀ ਨਾਗਰਿਕਤਾ ਲਈ ਹੈ।
ਪੇਸ਼ੇ ਵਜੋਂ ਇੱਕ ਟਰੱਕ ਡਰਾਈਵਰ, ਸ੍ਰੀ ਸਿੰਘ ਨੇ ਐਸ ਬੀ ਐਸ ਪੰਜਾਬੀ ਨੂੰ ਦੱਸਿਆ ਕਿ ਉਹ ਇਸ ਗੱਲ ਨੂੰ ਲੈਕੇ 'ਖੁਸ਼ਕਿਸਮਤ' ਮਹਿਸੂਸ ਕਰਦੇ ਹਨ।

Gurjeet Singh, his wife Manjinder Kaur and their children Balsharn Kaur and Yuvraj Singh Source: Supplied
“ਅਸੀਂ ਆਸਟਰੇਲੀਆ ਦੀ ਨਾਗਰਿਕਤਾ ਲੈਕੇ ਬਹੁਤ ਖੁਸ਼ ਹਾਂ। ਅਸੀਂ ਰਵਾਇਤੀ ਸਿੱਖ ਪਹਿਰਾਵੇ ਵਿੱਚ ਸਮਾਗਮ ਵਿੱਚ ਸ਼ਾਮਿਲ ਹੋਏ ਅਤੇ ਇਹ ਸਾਡੇ ਪਰਿਵਾਰ ਲਈ ਇੱਕ ਬਹੁਤ ਵਧੀਆ ਮੌਕਾ ਸੀ," ਉਨ੍ਹਾਂ ਕਿਹਾ।
ਇਸ ਸਬੰਧੀ ਪੂਰੀ ਗੱਲਬਾਤ ਸੁਣਨ ਲਈ ਉੱਪਰ ਫੋਟੋ ਉੱਤੇ ਦਿੱਤੇ ਆਡੀਓ ਲਿੰਕ ਉੱਤੇ ਕਲਿਕ ਕਰੋ....

A screenshot from the AlburyCity's Facebook Page. Source: Supplied
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ।
ਮੈਟਰੋਪੋਲੀਟਨ ਮੈਲਬੌਰਨ ਨਿਵਾਸੀ ਸਟੇਜ 4 ਪਾਬੰਦੀਆਂ ਦੇ ਅਧੀਨ ਹਨ ਅਤੇ ਲਾਜ਼ਮੀ ਤੌਰ 'ਤੇ ਉਨ੍ਹਾਂ ਨੂੰ ਰਾਤ 8 ਵਜੇ ਤੋਂ ਸਵੇਰੇ 5 ਵਜੇ ਦੇ ਵਿਚਕਾਰ ਕਰਫਿਊ ਦੀ ਪਾਲਣਾ ਕਰਨੀ ਚਾਹੀਦੀ ਹੈ।
ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।
ਐਸ ਬੀ ਐਸ ਆਸਟ੍ਰੇਲੀਆ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ sbs.com.au/coronavirus ਉੱਤੇ ਉਪਲਬਧ ਹਨ।