ਭਗਵੰਤ ਮਾਨ ਦੀ ਸਰਕਾਰ ਨੇ ਐਤਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦੇ ਅਧਿਕਾਰ ਨੂੰ ਯਕੀਨੀ ਬਣਾਉਣ ਲਈ ਸਿੱਖ ਗੁਰਦੁਆਰਾ ਐਕਟ, 1925 ਵਿੱਚ ਸੋਧ ਕਰੇਗੀ।
ਮਾਨ ਨੇ ਦਾਅਵਾ ਕੀਤਾ ਕਿ ਇਹ ਫੈਸਲਾ ਦੁਨੀਆ ਭਰ ਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੇ ਅਨੁਕੂਲ ਹੈ।
ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਕਦਮ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਨੂੰ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਲਈ ਕਿਹਾ ਹੈ।
ਜਦਕਿ ਸ੍ਰੀ ਮਾਨ ਨੇ ਇਸ ਗੱਲ ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਗੁਰਬਾਣੀ ਨੂੰ ਕਿਸੇ ਇੱਕ ਚੈਨਲ ਤੱਕ ਸੀਮਤ ਰੱਖਣ ਦੀ ਬਜਾਏ ਮੁਫਤ ਪ੍ਰਸਾਰਿਤ ਕਰਨਾ ਚਾਹੀਦਾ ਹੈ।




