ਰਾਹੁਲ ਗਾਂਧੀ ਨੇ ਬਲਕੌਰ ਸਿੰਘ ਨਾਲ ਤਸਵੀਰ ਵੀ ਸਾਂਝੀ ਕਰਦਿਆਂ ਲਿਖਿਆ, "ਅੱਜ ਜਲੰਧਰ ਵਿੱਚ ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਜੀ ਵੀ ਯਾਤਰਾ ਵਿੱਚ ਸ਼ਾਮਲ ਹੋਏ। ਮੈਂ ਉਨ੍ਹਾਂ ਵਿੱਚ ਅਦਭੁਤ ਹਿੰਮਤ ਅਤੇ ਧੀਰਜ ਦੇਖਿਆ। ਉਨ੍ਹਾਂ ਦੀਆਂ ਅੱਖਾਂ ਵਿੱਚ ਆਪਣੇ ਬੇਟੇ ਲਈ ਮਾਣ ਅਤੇ ਅਥਾਹ ਪਿਆਰ ਦਿਲ ਵਿੱਚ ਝਲਕਦਾ ਹੈ। ਮੈਂ ਅਜਿਹੇ ਪਿਤਾ ਨੂੰ ਸਲਾਮ ਕਰਦਾ ਹਾਂ!
ਮਾਰਚ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਪਰਗਟ ਸਿੰਘ ਅਤੇ ਹੋਰ ਪਾਰਟੀ ਆਗੂਆਂ ਨੇ ਸ਼ਮੂਲੀਅਤ ਕੀਤੀ।