11 ਮਈ 2020 ਨੂੰ ਪੰਜਾਬ ਸਰਕਾਰ ਨੇ ਕਰਨ ਰੰਧਾਵਾ ਦੀ ਆਪਣੇ ਐਨ.ਆਰ.ਆਈ. ਮਾਮਲਿਆਂ ਦੇ ਵਿਭਾਗ ਦੇ ਆਸਟ੍ਰੇਲੀਆਈ ਕੋਆਰਡੀਨੇਟਰ ਵਜੋਂ ਨਿਯੁਕਤੀ ਕੀਤੀ ਹੈ।
ਸ੍ਰੀ ਰੰਧਾਵਾ ਦੀ ਇਕ ਪ੍ਰਮੁੱਖ ਜ਼ਿੰਮੇਵਾਰੀ ਆਸਟ੍ਰੇਲੀਆ-ਜਨਮੇ ਪੰਜਾਬੀ ਵਿਰਸੇ ਦੇ ਨੌਜਵਾਨਾਂ ਨੂੰ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਅਧੀਨ ਪੰਜਾਬ ਆਉਣ ਲਈ ਸਹਾਇਤਾ ਦੇਣਾ ਹੋਵੇਗਾ । ਉਹਨਾਂ ਦੱਸਿਆ ਕਿ, "ਇਹ ਇਕ ਦਸ ਦਿਨਾਂ ਦਾ ਪ੍ਰੋਗਰਾਮ ਹੋਵੇਗਾ ਜਿਸ ਦੌਰਾਨ 16-22 ਸਾਲ ਦੀ ਉਮਰ ਦੇ ਚੁਣੇ ਗਏ ਨੌਜਵਾਨ ਪੰਜਾਬ ਦੇ ਮੁੱਖ ਸਥਾਨਾਂ ਦੀ ਸੈਰ ਕਰ ਸਕਣਗੇ ਅਤੇ ਪਿੰਡ ਦੇ ਇਕ ਘਰ ਵਿਚ ਰਹਿ ਕੇ ਸਥਾਨਕ ਸਭਿਆਚਾਰ ਦਾ ਅਨੰਦ ਵੀ ਲੈ ਸਕਣਗੇ "
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਰਾਜ ਜਾਂ ਪ੍ਰਦੇਸ਼ ਦੀ ਵੈਬਸਾਈਟ ਤੋਂ ਲੈ ਸਕਦੇ ਹੋ।

Punjab government's Connect with your roots program Source: Supplied
ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।
ਫੈਡਰਲ ਸਰਕਾਰ ਵਲੋਂ ਕਰੋਨਾਵਾਇਰਸ ਪੀੜਤਾਂ ਦੀ ਨਿਸ਼ਾਨਦੇਹੀ ਕਰਨ ਵਾਸਤੇ ਜਾਰੀ ਕੀਤੀ ਕੋਵਿਡਸੇਫ ਨਾਮੀ ਐਪ ਨੂੰ ਤੁਸੀਂ ਆਪਣੇ ਫੋਨ ਦੇ ਐਪ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ SBS.com.au/coronavirus ਉੱਤੇ ਉਪਲਬਧ ਹਨ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।