SKIP TO MAIN CONTENT

ਇੰਡੀਆ ਡਾਇਰੀ: ਪੰਜਾਬ ਵਿੱਚ ਕਣਕ ਦੀ ਖਰੀਦ ਉੱਤੇ ਕੇਂਦਰ ਵਲੋਂ ਫਸਲੀ ਮੁੱਲ ਕਟੌਤੀ ਦੀ ਸ਼ਰਤ, ਨਾਲ ਹੀ ਕੇਂਦਰੀ ਮਾਪਦੰਡਾਂ ਵਿੱਚ ਢਿੱਲ

Indian Farmer - Grain Market In Punjab
Representative image of a Punjabi farmer in Grain Market. Credit: Deepak Sethi/Getty Images

ਮੌਸਮੀ ਖ਼ਰਾਬੀ ਨਾਲ ਹੋਏ ਫ਼ਸਲੀ ਨੁਕਸਾਨ 'ਤੇ ਕੇਂਦਰ ਸਰਕਾਰ ਨੇ ਪੰਜਾਬ ’ਚ ਕਣਕ ਦੀ ਖ਼ਰੀਦ ਲਈ ਆਪਣੇ ਮਾਪਦੰਡਾਂ ’ਚ ਢਿੱਲ ਦੇਣ ਦੀ ਇਜਾਜ਼ਤ ਦਿੱਤੀ ਹੈ ਪਰ ਨਾਲ ਹੀ ਮਾਪਦੰਡਾਂ ’ਤੇ ਖ਼ਰੀ ਨਾ ਉੱਤਰਨ ਵਾਲੀ ਫ਼ਸਲ ਦੇ ਮੁੱਲ ਵਿਚ ਕਟੌਤੀ ਕੀਤੇ ਜਾਣ ਦੀ ਸ਼ਰਤ ਵੀ ਲਾਗੂ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਆਨ ਦਿੱਤਾ ਹੈ ਕਿ ਕੇਂਦਰ ਵਲੋਂ ਕਣਕ ਦੇ ਭਾਅ 'ਤੇ ਲੱਗੇ ਕੱਟ ਦਾ ਖ਼ਰਚਾ ਪੰਜਾਬ ਸਰਕਾਰ ਪੱਲਿਓਂ ਕਰੇਗੀ।

Published

By Sumeet Kaur

Presented by Paramjit Singh Sona

Source: SBS

Skip to podcast episode content

ਮੌਸਮੀ ਖ਼ਰਾਬੀ ਨਾਲ ਹੋਏ ਫ਼ਸਲੀ ਨੁਕਸਾਨ 'ਤੇ ਕੇਂਦਰ ਸਰਕਾਰ ਨੇ ਪੰਜਾਬ ’ਚ ਕਣਕ ਦੀ ਖ਼ਰੀਦ ਲਈ ਆਪਣੇ ਮਾਪਦੰਡਾਂ ’ਚ ਢਿੱਲ ਦੇਣ ਦੀ ਇਜਾਜ਼ਤ ਦਿੱਤੀ ਹੈ ਪਰ ਨਾਲ ਹੀ ਮਾਪਦੰਡਾਂ ’ਤੇ ਖ਼ਰੀ ਨਾ ਉੱਤਰਨ ਵਾਲੀ ਫ਼ਸਲ ਦੇ ਮੁੱਲ ਵਿਚ ਕਟੌਤੀ ਕੀਤੇ ਜਾਣ ਦੀ ਸ਼ਰਤ ਵੀ ਲਾਗੂ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਆਨ ਦਿੱਤਾ ਹੈ ਕਿ ਕੇਂਦਰ ਵਲੋਂ ਕਣਕ ਦੇ ਭਾਅ 'ਤੇ ਲੱਗੇ ਕੱਟ ਦਾ ਖ਼ਰਚਾ ਪੰਜਾਬ ਸਰਕਾਰ ਪੱਲਿਓਂ ਕਰੇਗੀ।

ਕੇਂਦਰ ਸਰਕਾਰ ਵਲੋਂ ਕਣਕ ਦੇ ਨਮੂਨਿਆਂ ਦੀ ਜਾਂਚ ਰਿਪੋਰਟ ਨੂੰ ਆਧਾਰ ਬਣਾ ਕੇ ਫ਼ਸਲ ਦੇ ਮੁੱਲ ਵਿਚ ਕਟੌਤੀ ਕੀਤੇ ਜਾਣ ਦੀ ਸ਼ਰਤ ਲਗਾ ਦਿੱਤੀ ਗਈ ਹੈ ਜਿਸ ਨਾਲ ਸੂਬੇ ਵਿਚ ਫ਼ਸਲੀ ਖ਼ਰੀਦ ਦੀ ਪ੍ਰਕਿਰਿਆ ’ਚ ਅੜਿੱਕਿਆਂ ਦੇ ਖੜ੍ਹੇ ਹੋਣ ਦੀ ਸੰਭਾਵਨਾ ਬਣ ਗਈ ਹੈ।

ਉੱਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ 'ਚ ਨਮੀ ਕਰਕੇ ਭਾਅ 'ਚ ਜੋ ਕੱਟ ਲਾਇਆ ਜਾ ਰਿਹਾ ਹੈ, ਉਸ ਦਾ ਖ਼ਰਚਾ ਪੰਜਾਬ ਸਰਕਾਰ ਕਰੇਗੀ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਭਾਰਤ ਦੀਆਂ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ...

Latest podcast episodes

Follow SBS Punjabi

Download our apps

Watch on SBS

Punjabi News

Stream now