ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਸੋਮਵਾਰ ਨੂੰ ਦੱਸਿਆ ਕਿ ਪਿਛਲੇ ਦਿਨੀਂ ਹੋਈਆਂ ਪੰਜਾਬ ਵਿਧਾਨ ਸਭ ਚੋਣਾਂ ਦੌਰਾਨ ਕੁੱਲ 1,54,69,618 ਲੋਕਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਿਨ੍ਹਾਂ ਵਿੱਚ 81,33,930 ਪੁਰਸ਼ ਅਤੇ 73,35,406 ਔਰਤਾਂ, ਜਦੋਂ ਕਿ 282 ਟਰਾਂਸਜੈਂਡਰ ਸ਼ਾਮਲ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਰਾਜ ਦੇ ਕੁੱਲ 117 ਹਲਕਿਆਂ ਵਿੱਚ ਗਿੱਦੜਬਾਹਾ ਸਭ ਤੋਂ ਵੱਧ (84.93%) ਪੋਲਿੰਗ ਪ੍ਰਤੀਸ਼ਤਤਾ ਦੇ ਨਾਲ ਪਹਿਲੇ ਸਥਾਨ 'ਤੇ ਰਿਹਾ, ਜਿਸ ਤੋਂ ਬਾਅਦ ਤਲਵੰਡੀ ਸਾਬੋ (83.70%) ਅਤੇ ਸਰਦੂਲਗੜ੍ਹ (83.64%) ਜਦਕਿ ਅੰਮ੍ਰਿਤਸਰ ਪੱਛਮੀ (55.40%), ਲੁਧਿਆਣਾ ਦੱਖਣੀ (59.04%) ਅਤੇ ਅੰਮ੍ਰਿਤਸਰ ਕੇਂਦਰੀ (59.19%) ਹਲਕਿਆਂ ਵਿੱਚ ਸਭ ਤੋਂ ਘੱਟ ਵੋਟਿੰਗ ਪ੍ਰਤੀਸ਼ਤਤਾ ਦਰਜ ਕੀਤੀ ਗਈ ਹੈ।
ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਬਣਾਈ ਰੱਖਣ ਬਾਰੇ ਗੱਲ ਕਰਦੇ ਹੋਏ ਸ੍ਰੀ ਰਾਜੂ ਨੇ ਦੱਸਿਆ ਕਿ ਰਾਜ ਭਰ ਵਿੱਚ ਚੋਣਾਂ ਨਾਲ ਸਬੰਧਤ ਕੁਝ ਮਾਮੂਲੀ ਘਟਨਾਵਾਂ ਸਾਹਮਣੇ ਆਉਣ ਤੇ ਕੁੱਲ 33 ਐਫ ਆਈ ਆਰਜ਼ ਵੀ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 10 ਮਾਮੂਲੀ ਝੜਪਾਂ ਨਾਲ, 16 ਮਨਾਹੀ ਦੇ ਹੁਕਮਾਂ ਦੀ ਉਲੰਘਣਾ ਨਾਲ, ਤਿੰਨ ਚੋਣਾਂ ਨਾਲ ਸਬੰਧਤ ਅਪਰਾਧ, ਇੱਕ ਗੋਲੀਬਾਰੀ ਦੀ ਘਟਨਾ ਨਾਲ ਅਤੇ ਤਿੰਨ ਹੋਰ ਮਾਮਲਿਆਂ ਨਾਲ ਸਬੰਧਤ ਹਨ।
ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।



