1949 ਵਿੱਚ ਫਗਵਾੜੇ ਨੇੜਲੇ ਪਿੰਡ ਮੰਧਾਲੀ ਵਿੱਚ ਜਨਮੀ ਸਿਮਰ ਕੌਰ 1973 ਵਿੱਚ 23–24 ਸਾਲ ਦੀ ਉਮਰ ਵਿੱਚ ਆਸਟ੍ਰੇਲੀਆ ਆਈ। ਸੰਚਾਰ ਦੀ ਘਾਟ ਅਤੇ ਵੱਖਰੇ ਸਭਿਆਚਾਰ ਦੇ ਬਾਵਜੂਦ ਉਨ੍ਹਾਂ ਨੇ ਫਾਰ ਨਾਰਥ ਕੁਈਨਜ਼ਲੈਂਡ ਵਿੱਚ ਆਪਣਾ ਪਰਿਵਾਰ ਵਸਾਇਆ ਅਤੇ ਕਾਰੋਬਾਰ ਖੜ੍ਹਾ ਕੀਤਾ। ਉਨ੍ਹਾਂ ਦੀ ਪੋਤੀ ਜਸਪ੍ਰੀਤ ਕੌਰ, ਆਸਟ੍ਰੇਲੀਆ ਵਿੱਚ ਜੰਮੀ ਹੋਣ ਦੇ ਬਾਵਜੂਦ ਸੁਚੱਜੀ ਪੰਜਾਬੀ ਬੋਲਦੀ ਹੈ। ਦਾਦੀ–ਪੋਤੀ ਅਨੁਸਾਰ ਪਰਵਾਸ ਸਿਰਫ ਇੱਕ ਇਨਸਾਨ ਦੀ ਯਾਤਰਾ ਨਹੀਂ ਹੁੰਦੀ, ਬਲਕਿ ਇਹ ਵੱਖਰੀ ਧਰਤੀ 'ਤੇ ਕਈ ਪੀੜ੍ਹੀਆਂ ਤੱਕ ਚੱਲਣ ਵਾਲੀ ਪਹਿਚਾਣ ਦਾ ਮੁੱਢ ਹੈ। ਦਾਦੀ ਮੰਨਦੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਹੋਰ ਵੀ ਜ਼ਿਆਦਾ ਆਸਟ੍ਰੇਲੀਆਈ ਸਮਾਜ ਵਿੱਚ ਰਲ ਜਾਣਗੀਆਂ, ਪਰ ਆਪਣੀ ਸਭਿਆਚਾਰਕ ਜੜਾਂ ਨੂੰ ਬਚਾ ਕੇ ਰੱਖਣਾ ਵੀ ਜ਼ਰੂਰੀ ਹੈ।
ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ...
ਹੋਸਟ, ਲੀਡ ਪੌਡਕਾਸਟ ਪ੍ਰੋਡਿਊਸਰ: ਸੁਮੀਤ ਕੌਰ, ਪੇਸ਼ਕਾਰ: ਮਨਪ੍ਰੀਤ ਕੌਰ ਸਿੰਘ, ਡਿਜੀਟਲ,ਵੀਡੀਓ ਐਡਿਟ: ਜਸਮੀਤ ਕੌਰ
🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





