18 ਮਾਰਚ ਨੂੰ, ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸਦੀ ਅਗਵਾਈ ਵਾਲੀ ਜਥੇਬੰਦੀ 'ਵਾਰਿਸ ਪੰਜਾਬ ਦੇ' ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ ਵੱਡੇ ਪੱਧਰ ਤੇ ਗ੍ਰਿਫਤਾਰੀਆਂ ਕੀਤੀਆਂ ਗਈਆਂ ਸਨ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਇੱਕ ਟਵੀਟ ਸਾਂਝਾ ਕਰਦਿਆਂ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਜਾਂਚ ਕਰਦਿਆਂ ਸਕਾਰਾਤਮਕ ਪਹੁੰਚ ਅਪਣਾਉਣ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਸਨ।
ਉਨ੍ਹਾਂ ਕਿਹਾ ਕਿ, "ਕਾਨੂੰਨ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਦੇ ਤਹਿਤ ਗ੍ਰਿਫਤਾਰ ਕੀਤੇ ਗਏ ਕੁੱਲ 353 ਵਿਅਕਤੀਆਂ ਵਿੱਚੋਂ 197 ਵਿਅਕਤੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।"
ਸੂਬੇ ਵਿੱਚ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ ਜਾਂ ਤੇ ਝੂਠੀਆਂ ਖਬਰਾਂ ਤੇ ਧਿਆਨ ਨਾ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ ਅਤੇ ਪੁਲਿਸ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪ੍ਰੇਸ਼ਾਨ ਜਾਂ ਗ੍ਰਿਫਤਾਰ ਨਾ ਕੀਤਾ ਜਾਵੇ।




