ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ।
ਪੰਜਾਬੀ ਡਾਇਰੀ : ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਯੋਗ ਕਰਨ ਵਾਲੀ ਲੜਕੀ ਖਿਲਾਫ ਪਰਚਾ ਦਰਜ, SGPC ਮੁਲਾਜ਼ਮਾਂ ’ਤੇ ਵੀ ਕਾਰਵਾਈ

ਅਰਚਾਨਾ ਮਕਵਾਨਾ ਦੀਆਂ ਸ਼ੋਸ਼ਲ ਮੀਡੀਆ 'ਤੇ ਵਾਇਰਲ ਤਸਵੀਰਾਂ।
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਬੀਤੇ ਦਿਨ ਯੋਗ ਆਸਣ ਕਰਨ ਵਾਲੀ ਵੜੋਦਰਾ ਦੀ ਫੈਸ਼ਨ ਡਿਜ਼ਾਈਨਰ ਅਰਚਨਾ ਮਕਵਾਨਾ ਖਿਲਾਫ ਅੰਮ੍ਰਿਤਸਰ ਪੁਲਿਸ ਵਲੋਂ ਆਈਪੀਸੀ ਦੀ ਧਾਰਾ 295-ਏ ਹੇਠ ਕੇਸ ਦਰਜ ਕੀਤਾ ਹੈ। ਦੂਜੇ ਪਾਸੇ ਅਰਚਨਾ ਮਕਵਾਨਾ ਨੇ ਪੁਲਿਸ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਦੂਜੀ ਵਾਰ ਸਿੱਖ ਕੌਮ ਕੋਲੋਂ ਇਸ ਸਬੰਧੀ ਮੁਆਫ਼ੀ ਮੰਗੀ ਹੈ। ਇਸ ਦੌਰਾਨ ਲਗਾਤਾਰ ਮਿਲ ਰਹੀਆਂ ਧਮਕੀਆਂ ਕਾਰਨ ਗੁਜਰਾਤ ਦੀ ਵੜੋਦਰਾ ਪੁਲਿਸ ਵੱਲੋਂ ਉਸ ਨੂੰ ਸੁਰੱਖਿਆ ਛਤਰੀ ਵੀ ਮੁਹੱਈਆ ਕਰਵਾਈ ਗਈ ਹੈ। ਜ਼ਿਕਰਯੋਗ ਹੈ ਕਿ ਕੌਮਾਂਤਰੀ ਯੋਗ ਦਿਵਸ ਵਾਲੇ ਦਿਨ ਇਸ ਲੜਕੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਆਸਣ ਕਰ ਕੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਸਨ। ਇਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ ਕੀਤਾ ਗਿਆ ਅਤੇ ਉਸ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿੱਚ ਦੋ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਇੱਕ ਕਰਮਚਾਰੀ ਨੂੰ ਜੁਰਮਾਨਾ ਕਰਕੇ ਉਸ ਦਾ ਤਬਾਦਲਾ ਕਰ ਦਿੱਤਾ ਹੈ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ
Share






