ਪੰਜਾਬੀ ਡਾਇਰੀ: ਜਲੰਧਰ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ

Aam Aadmi Party‘s newly elected Jalandhar MP Sushil Kumar Rinku met Delhi Chief Minister Arvind Kejriwal in New Delhi. Credit: Supplied
ਪਿਛਲੇ 24 ਸਾਲਾਂ ਤੋਂ ਕਾਂਗਰਸ ਦਾ ਗੜ੍ਹ ਰਹਿ ਚੁੱਕੇ ਲੋਕ ਸਭਾ ਹਲਕੇ ਜਲੰਧਰ ਦੀ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਨੂੰ 58,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਵੱਡੀ ਜਿੱਤ ਹਾਸਲ ਕੀਤੀ ਹੈ। ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੁਮਾਰ ਸੁੱਖੀ ਕ੍ਰਮਵਾਰ ਤੀਜੇ ਅਤੇ ਚੌਥੇ ਸਥਾਨ 'ਤੇ ਰਹੇ। ਇਸ ਖ਼ਬਰ ਅਤੇ ਪੰਜਾਬ ਨਾਲ ਸਬੰਧਤ ਹੋਰ ਖ਼ਬਰਾਂ ਦੇ ਵੇਰਵੇ ਜਾਣਨ ਲਈ ਸੁਣੋ ਪੰਜਾਬੀ ਡਾਇਰੀ ਦੀ ਰਿਪੋਰਟ।
Share