ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸ ਬੀ ਐਸ ਸਾਊਥ ਏਸ਼ੀਅਨ 'ਤੇ ਸੁਣੋ।
ਪੰਜਾਬੀ ਡਾਇਰੀ : ਜਲੰਧਰ ਪੱਛਮੀ ਜ਼ਿਮਨੀ ਚੋਣ ’ਚ ਚੱਲਿਆ ਝਾੜੂ, ਅਕਾਲੀ ਦਲ ਚੌਥੇ ਸਥਾਨ ’ਤੇ

ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਮਹਿੰਦਰ ਭਗਤ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ। Source: Facebook
ਹਾਲ ਹੀ ਵਿੱਚ ਹੋਈ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਜਿੱਤ ਦਰਜ ਕਰ ਲਈ ਹੈ ਜਦਕਿ ਭਾਜਪਾ ਦੂਜੇ ਸਥਾਨ ’ਤੇ, ਕਾਂਗਰਸ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ’ਤੇ ਰਿਹਾ। ਕਰੀਬ ਮਹੀਨਾ ਪਹਿਲਾਂ ਲੋਕ ਸਭਾ ਚੋਣ ਜਿੱਤਣ ਵਾਲੀ ਕਾਂਗਰਸ ਪਾਰਟੀ ਨੂੰ ਇੱਥੇ ਆਗੂਆਂ ਦੀ ਅੰਦਰੂਨੀ ਖਹਿਬਾਜੀ ਦਾ ਖਾਮਿਆਜਾ ਭੁਗਤਣਾ ਪਿਆ। ਅਕਾਲੀ ਦਲ ਦੇ ਚੋਣ ਚਿੰਨ ’ਤੇ ਮੈਦਾਨ ਵਿੱਚ ਉਤਰੀ ਸੁਰਜੀਤ ਕੌਰ ਨੂੰ ਸਿਰਫ 1200 ਵੋਟਾਂ ਹੀ ਪਈਆਂ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ....
Share






