ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ।
ਪੰਜਾਬੀ ਡਾਇਰੀ : ਮੁੜ ਭਖਿਆ ਨਸ਼ਿਆਂ ਨਾਲ ਮੌਤਾਂ ਦਾ ਮਾਮਲਾ, ਵਿਰੋਧੀਆਂ ਨੇ ਮੰਗਿਆ ਮੁੱਖ ਮੰਤਰੀ ਦਾ ਅਸਤੀਫਾ

ਪੰਜਾਬ ਅੰਦਰ ਪਿਛਲੇ 14 ਦਿਨਾਂ ਦੌਰਾਨ ਕਥਿਤ ਨਸ਼ਿਆਂ ਨਾਲ ਹੋਈਆਂ 14 ਮੌਤਾਂ ਮਗਰੋਂ ਸਿਆਸੀ ਪਾਰਟੀਆਂ ਵਲੋਂ ਇਕ ਦੂਜੇ ਖਿਲਾਫ ਦੂਸ਼ਣਬਾਜੀ ਸ਼ੁਰੂ ਹੋ ਗਈ ਹੈ। ਪੰਜਾਬ ਪੁਲਿਸ ਨੇ ਹਾਲਾਂਕਿ ਇਹ ਦਾਅਵਾ ਕੀਤਾ ਹੈ ਕਿ ਇਨ੍ਹਾਂ 14 ਮੌਤਾਂ ਵਿੱਚੋਂ 4 ਦਾ ਨਸ਼ਿਆਂ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਚਿੰਤਾਜਨਕ ਪੱਧਰ ’ਤੇ ਪਹੁੰਚ ਗਈ ਹੈ ਪਰ ਸਰਕਾਰ ਇਸ ਨੂੰ ਨੱਥ ਪਾਉਣ ਵਿਚ ਨਾਕਾਮ ਰਹੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਸਾਰੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਪੰਜਾਬ ਵਿੱਚੋਂ ਨਸ਼ਾ ਤਸਕਰੀ ਖਤਮ ਦਾ ਦਾਅਵਾ ਕੀਤਾ ਹੈ। ਓਧਰ, ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ ਸਰਚ ਆਪ੍ਰੇਸ਼ਨ ਚਲਾ ਕੇ ਕਈ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਮਗਰੋਂ ਮਾਮਲੇ ਦਰਜ ਕੀਤੇ ਗਏ ਹਨ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...
Share







