ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਜਥੇਬੰਦੀ ਦੇ ਮੈਂਬਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਪੰਜਾਬ ਵਿੱਚ ਤਣਾਅ ਦਾ ਮਾਹੌਲ ਹੈ।
ਬੀਤੇ ਸ਼ਨੀਵਾਰ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਇੱਕ ਵੱਡੀ ਕਾਰਵਾਈ ਸ਼ੁਰੂ ਕੀਤੀ ਸੀ ਜਿਸ ਵਿੱਚ ਉਸਦੀ ਜਥੇਬੰਦੀ ਦੇ ਦਰਜਨਾਂ ਮੈਂਬਰਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ, ਪਰ ਖਬਰਾਂ ਮੁਤਾਬਿਕ ਸਿੱਖ ਪ੍ਰਚਾਰਕ ਖੁਦ ਪੁਲਿਸ ਨੂੰ ਚਕਮਾ ਦੇ ਕੇ ਉਨ੍ਹਾਂ ਦੇ ਜਾਲ ਤੋਂ ਬਚ ਨਿਕਲਣ ਵਿੱਚ ਕਾਮਯਾਬ ਰਿਹਾ ਜਿਸਦੀ ਭਾਲ ਅਜੇ ਵੀ ਜਾਰੀ ਹੈ।
ਪੰਜਾਬ ਪੁਲਿਸ ਨੇ 20 ਮਾਰਚ ਨੂੰ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਸ਼ੁਰੂ ਕੀਤੀ ਗਈ ਵੱਡੀ ਛਾਪੇਮਾਰੀ ਦੇ ਬਾਵਜੂਦ ਉਹ ਅਜੇ ਵੀ ਫਰਾਰ ਹੈ।
ਜ਼ਿਕਰਯੋਗ ਹੈ ਕਿ ਕਾਰਵਾਈ ਦੌਰਾਨ ਪੰਜਾਬ ਦਾ ਮਾਹੌਲ ਖਰਾਬ ਹੋਣ ਦੇ ਡਰ ਤੋਂ ਸਰਕਾਰ ਵੱਲੋਂ ਸੋਮਵਾਰ ਦੁਪਹਿਰ 12 ਵਜੇ ਤੱਕ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਵੀ ਠੱਪ ਕਰ ਦਿੱਤੀਆਂ ਗਈਆਂ ਸਨ।




