ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਪੰਜਾਬੀ ਡਾਇਰੀ: ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੀ ਯਾਦ ਵਿੱਚ ਪੰਜਾਬ ਦੇ ਖਟਕੜ ਕਲਾਂ ਵਿਖੇ ਮਨਾਇਆ ਗਿਆ ਸ਼ਹੀਦੀ ਦਿਹਾੜਾ

Source: Supplied
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਪੰਜਾਬ ਦੇ ਖਟਕੜ ਕਲਾਂ ਵਿਖੇ ਇੱਕ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਸਿਆਸੀ ਸਮਾਗਮ ਨਹੀਂ ਬਲਕਿ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦਾ ਮੌਕਾ ਹੈ। ਉਹਨਾਂ ਇਸ ਮੌਕੇ 'ਤੇ ਬਰਨਾਲਾ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਨਾਮ ਉੱਪਰ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ।
Share