ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁਹੱਲਾ ਕਲੀਨਿਕਾਂ ਤੋਂ 44 ਲੱਖ ਤੋਂ ਵੱਧ ਮਰੀਜ਼ਾਂ ਨੇ ਲਾਭ ਉਠਾਇਆ ਹੈ ਅਤੇ 20 ਲੱਖ ਤੋਂ ਵੱਧ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਸੂਬੇ ਭਰ ਵਿੱਚ ਕੁੱਲ 583 ਮੁਹੱਲਾ ਕਲੀਨਿਕ ਚਲਾ ਰਹੀ ਸੀ। ਇਨ੍ਹਾਂ 76 ਨਵੇਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਪੰਜਾਬ ਵਿੱਚ ਮੁਹੱਲਾ ਕਲੀਨਿਕਾਂ ਦੀ ਕੁੱਲ ਗਿਣਤੀ 659 ਹੋ ਗਈ ਹੈ, ਜਿਸ ਨਾਲ ਆਮ ਲੋਕਾਂ ਲਈ ਡਾਕਟਰੀ ਸੇਵਾਵਾਂ ਵਿੱਚ ਸੁਧਾਰ ਹੋਵੇਗਾ।
ਇਸ ਖ਼ਬਰ ਅਤੇ ਪੰਜਾਬ ਨਾਲ ਸਬੰਧਤ ਹੋਰ ਖ਼ਬਰਾਂ ਦੇ ਵੇਰਵੇ ਜਾਣਨ ਲਈ ਸੁਣੋ ਪੰਜਾਬੀ ਡਾਇਰੀ ਦੀ ਰਿਪੋਰਟ।




