ਆਮ ਆਦਮੀ ਪਾਰਟੀ (ਆਪ) ਦੀ ਪੰਜਾਬ 'ਚ ਹੋਈ ਵੱਡੀ ਜਿੱਤ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਲੋਕਾਂ ਨੂੰ 16 ਮਾਰਚ ਦੇ ਆਪਣੇ ਸਹੁੰ ਚੁੱਕ ਸਮਾਰੋਹ ਵਿੱਚ ਹੁਮ-ਹੁਮਾਕੇ ਪਹੁੰਚਣ ਦਾ ਸੱਦਾ ਦਿੱਤਾ।
ਇੱਕ ਵੀਡੀਓ ਸੰਦੇਸ਼ ਵਿੱਚ ਮਾਨ ਨੇ ਕਿਹਾ, "ਆਓ ਅਸੀਂ ਸਾਰੇ ਰਲ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਬਣਾਈਏ। ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਾ ਹਾਂ। ਮੈਂ ਲੋਕਾਂ ਨੂੰ 16 ਮਾਰਚ ਨੂੰ ਸਹੁੰ ਚੁੱਕਣ ਦੀ ਅਪੀਲ ਕਰਦਾ ਹਾਂ। ਮੈਂ ਆਪਣੇ ਭਰਾਵਾਂ ਨੂੰ ਉਸ ਦਿਨ ਪੀਲੀ ਪੱਗ ਬੰਨ੍ਹਣ ਤੇ ਭੈਣਾਂ ਨੂੰ ਪੀਲੀ ਸ਼ਾਲ ਪਹਿਨਣ ਦੀ ਬੇਨਤੀ ਕਰਦਾ ਹਾਂ, ਅਸੀਂ ਉਸ ਦਿਨ ਖਟਕੜ ਕਲਾਂ ਨੂੰ 'ਬਸੰਤੀ ਰੰਗ' ਵਿੱਚ ਰੰਗਾਂਗੇ।"
ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।