ਏ ਡੀ ਜੀ ਪੀ ਟ੍ਰੈਫਿਕ ਨੇ 18 ਅਪ੍ਰੈਲ ਨੂੰ ਮੋਟਰਸਾਈਕਲ ਰੇਹੜੀਆਂ 'ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਸੀ। ਇਸ ਫੈਸਲੇ ਨਾਲ ਪੰਜਾਬ ਦੇ ਮੋਟਰਸਾਇਕਲ ਰੇਹੜੀ ਚਾਲਕਾਂ 'ਚ ਰੋਸ ਸੀ ਅਤੇ ਉਨ੍ਹਾਂ ਇਸ ਫ਼ੈਸਲੇ ਖਿਲਾਫ ਪ੍ਰਦਰਸ਼ਨ ਵੀ ਕੀਤੇ।
ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟ੍ਰਾੰਸਪੋਰਟ ਮਹਿਕਮੇ ਨੂੰ ਤਲਬ ਕੀਤਾ ਗਿਆ ਅਤੇ ਇਹ ਆਦੇਸ਼ ਵਾਪਿਸ ਲੈਣ ਦਾ ਫੈਸਲਾ ਕੀਤਾ ਗਿਆ ਹੈ।
ਭਗਵੰਤ ਮਾਨ ਨੇ ਟ੍ਰਾੰਸਪੋਰਟ ਮਹਿਕਮੇ ਦੀ ਇਸ ਪਾਬੰਦੀ 'ਤੇ ਨਰਾਜ਼ਗੀ ਵੀ ਜ਼ਾਹਿਰ ਕੀਤੀ ਅਤੇ ਉਨ੍ਹਾਂ ਵਲੋਂ ਅਫਸਰਾਂ ਨੂੰ ਤਾੜਨਾ ਕੀਤੀ ਗਈ ਕਿ ਅਜਿਹਾ ਫੈਸਲਾ ਲੈਣ ਤੋਂ ਪਹਿਲਾਂ ਉਨ੍ਹਾਂ ਨੂੰ ਜਾਣੂ ਕਰਵਾਇਆ ਜਾਵੇ।
ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਦੇ ਵਾਹਨਾਂ ਨਾਲ ਸੜਕ 'ਤੇ ਹੁੰਦੇ ਹਾਦਸਿਆਂ ਪ੍ਰਤੀ ਜਾਗਰੂਕਤਾ ਨੂੰ ਲੈ ਕੇ ਇਹ ਹੁਕਮ ਜਾਰੀ ਕੀਤੇ ਗਏ ਸੀ।
ਏ ਡੀ ਜੀ ਪੀ ਟ੍ਰੈਫਿਕ ਵਲੋਂ ਹੁਣ ਇਹ ਆਦੇਸ਼ ਵਾਪਿਸ ਲੈ ਲਏ ਗਏ ਹਨ ਅਤੇ ਸੋਧੇ ਹੋਏ ਆਦੇਸ਼ ਜਾਰੀ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਬਿਆਨ ਦਿੱਤਾ ਕਿ, "ਮੋਟਰਸਾਈਕਲ ਰੇਹੜੀ ਪੰਜਾਬ ਦੇ ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਹੈ ਤੇ ਇਹ ਬੰਦ ਨਹੀਂ ਹੋਣੀ ਚਾਹੀਦੀ।"
ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।



