ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਪੰਜਾਬ ’ਚ ਕਿਸਾਨਾਂ ਵਲੋਂ ਭਾਜਪਾ ਉਮੀਦਵਾਰਾਂ ਦੇ ਲਗਾਤਾਰ ਹੋ ਰਹੇ ਵਿਰੋਧ ਦਰਮਿਆਨ ਭਾਜਪਾ ਆਗੂ ਅਨੁਰਾਗ ਸਿੰਘ ਠਾਕੁਰ ਨੇ ਮੋਦੀ ਸਰਕਾਰ ਨੂੰ ਕਿਸਾਨ ਹਿਤੈਸ਼ੀ ਦੱਸਿਆ ਹੈ। ਜਲੰਧਰ ਵਿੱਚ ਮੀਡੀਆ ਦੇ ਮੁਖਾਤਬ ਹੁੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਜੋ ਕਿਸਾਨਾਂ ਲਈ ਕੀਤਾ ਹੈ ਉਹ ਪਿਛਲੀਆਂ ਸਰਕਾਰਾਂ 75 ਸਾਲਾਂ ਵਿੱਚ ਨਹੀਂ ਕਰ ਸਕੀਆਂ। ਜ਼ਿਕਰਯੋਗ ਹੈ ਕਿ ਕਿਸਾਨ ਜੱਥੇਬੰਦੀਆਂ ਭਾਜਪਾ ਉਮੀਦਵਾਰਾਂ ਨੂੰ ਜਿੱਥੇ ਤਿੱਖੇ ਸਵਾਲ ਕਰ ਰਹੀਆਂ ਹਨ ਉੱਥੇ ਕਈ ਥਾਈਂ ਦੋਹਾਂ ਧਿਰਾਂ ਵਿੱਚ ਟਕਰਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ.....
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ 'ਤੇ ਸੁਣੋ। ਸਾਨੂੰ ਫੇਸਬੁੱਕ
ਤੇ ਟਵਿੱਟਰ 'ਤੇ ਵੀ ਫਾਲੋ ਕਰੋ।





