SKIP TO MAIN CONTENT

ਪੰਜਾਬੀ ਡਾਇਰੀ: ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ ਖਿਲਾਫ ਐਫ.ਆਈ.ਆਰ ਪਿੱਛੋਂ ਕਾਂਗਰਸ ਵੱਲੋਂ 'ਆਪ' ਉੱਤੇ ਬਦਲਾਖੋਰੀ ਦਾ ਕਥਿਤ ਇਲਜ਼ਾਮ

Congress leaders.jpg
Punjab Congress President Amrinder Singh Raja Warring (L) and Congress leader Sukhpal Singh Khaira (R) Credit: Facebook

ਮੋਹਾਲੀ ਪੁਲਿਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੰਜਾਬ ਦੀ ਸੱਤਾ-ਧਿਰ 'ਆਪ' ਪਾਰਟੀ ਵੱਲੋਂ ਕੀਤੀਆਂ ਸਿਆਸੀ ਨਿਯੁਕਤੀਆਂ ਦੀ ਕਥਿਤ 'ਗ਼ਲਤ' ਸੂਚੀ ਸਾਂਝੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਇਹ ਅਤੇ ਹਫਤੇ ਦੀਆਂ ਖਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਪੰਜਾਬੀ ਡਾਇਰੀ।

Published

Updated

By Paras Nagpal, Paramjit Singh Sona

Source: SBS

Skip to podcast episode content

ਮੋਹਾਲੀ ਪੁਲਿਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੰਜਾਬ ਦੀ ਸੱਤਾ-ਧਿਰ 'ਆਪ' ਪਾਰਟੀ ਵੱਲੋਂ ਕੀਤੀਆਂ ਸਿਆਸੀ ਨਿਯੁਕਤੀਆਂ ਦੀ ਕਥਿਤ 'ਗ਼ਲਤ' ਸੂਚੀ ਸਾਂਝੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਇਹ ਅਤੇ ਹਫਤੇ ਦੀਆਂ ਖਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਪੰਜਾਬੀ ਡਾਇਰੀ।

ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਐਤਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਵਿਰੁੱਧ ਐਫ.ਆਈ.ਆਰ ਦਰਜ ਕੀਤੇ ਜਾਣ 'ਤੇ ਸਵਾਲ ਉਠਾਉਂਦੇ ਹੋਏ ਆਮ ਆਦਮੀ ਪਾਰਟੀ ਤੇ ਬਦਲਾਖੋਰੀ' ਦਾ ਦੋਸ਼ ਲਗਾਇਆ ਹੈ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕਾਂਗਰਸ ਦੇ ਬੁਲਾਰੇ ਅਰਸ਼ਪ੍ਰੀਤ ਖਡਿਆਲ ਅਤੇ ਜਸਪ੍ਰੀਤ ਕਲਹੋਂ ਨੇ ਕਿਹਾ, “ਦੋਵੇਂ ਕਾਂਗਰਸੀ ਆਗੂਆਂ ਨੇ ‘ਆਪ’ ਵਲੰਟੀਅਰ ਅੰਕਿਤ ਸਕਸੈਨਾ ਅਤੇ ਆਪ’ ਮੀਡੀਆ ਮੈਨੇਜਰ ਦੁਆਰਾ ਸਾਂਝੀ ਕੀਤੀ ਕਥਿਤ ਫੇਸਬੁੱਕ ਪੋਸਟ ਦੇ ਅਧਾਰ ‘ਤੇ ਟਵੀਟ ਕੀਤਾ ਸੀ।"

ਇਹ ਕੇਸ 'ਆਪ' ਦੀ ਐਸ.ਏ.ਐਸ ਨਗਰ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਦੀ ਸ਼ਿਕਾਇਤ 'ਤੇ ਆਈ.ਪੀ.ਸੀ ਦੀ ਧਾਰਾ 465 ਅਤੇ 471 ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66 (ਡੀ) ਦੇ ਤਹਿਤ ਥਾਣਾ ਫੇਜ਼-1, ਐਸਏਐਸ ਨਗਰ ਵਿਖੇ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਸੂਚੀ ਆਮ ਆਦਮੀ ਪਾਰਟੀ ਦਾ ਜਾਅਲੀ ਲੈਟਰਹੈੱਡ ਬਣਾ ਕੇ ਤਿਆਰ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਇਸ ਉੱਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਾਅਲੀ ਦਸਤਖਤ ਕੀਤੇ ਗਏ ਹਨ।

Latest podcast episodes

Follow SBS Punjabi

Download our apps

Watch on SBS

Punjabi News

Stream now