ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਾਸਿਕ 'ਮਨ ਕੀ ਬਾਤ' ਰੇਡੀਓ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖੇ ਜਾਣ ਦਾ ਐਲਾਨ ਕੀਤਾ। ਇਹ ਐਲਾਨ ਬੁੱਧਵਾਰ, 28 ਸਤੰਬਰ ਨੂੰ ਸ਼ਹੀਦਿਆਜ਼ਮ ਦੇ ਜਨਮ ਦਿਨ ਤੋਂ ਤਿੰਨ ਦਿਨ ਪਹਿਲਾਂ ਸਾਹਮਣੇ ਆਇਆ ਹੈ। ਇਹ ਅਤੇ ਹਫਤੇ ਦੀਆਂ ਖਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਪੰਜਾਬੀ ਡਾਇਰੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਹੀਨਾਵਾਰ 'ਮਨ ਕੀ ਬਾਤ' ਰੇਡੀਓ ਪ੍ਰੋਗਰਾਮ 'ਚ ਕਿਹਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ।
ਸ੍ਰੀ ਮੋਦੀ ਨੇ ਕਿਹਾ, "ਇਸ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਆਓ ਅਸੀਂ ਆਪਣੇ ਆਜ਼ਾਦੀ ਘੁਲਾਟੀਆਂ ਤੋਂ ਪ੍ਰੇਰਣਾ ਲਈਏ ਅਤੇ ਇਹ ਉਨ੍ਹਾਂ ਨੂੰ ਸਾਡੀ ਸ਼ਰਧਾਂਜਲੀ ਹੈ।"
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।
ਸ੍ਰੀ ਮਾਨ ਨੇ ਪੰਜਾਬੀ ਵਿੱਚ ਇੱਕ ਟਵੀਟ ਵਿੱਚ ਕਿਹਾ, "ਆਖਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ। ਪੂਰੇ ਪੰਜਾਬ ਦੀ ਤਰਫੋਂ, ਅਸੀਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ 'ਤੇ ਰੱਖਣ ਦੇ ਫੈਸਲੇ ਦਾ ਸੁਆਗਤ ਕਰਦੇ ਹਾਂ।"
ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਇਸ ਐਲਾਨ ਦਾ ਸਵਾਗਤ ਕੀਤਾ ਹੈ।





