ਬੀਤੇ ਦਿਨੀਂ 16 ਅਪ੍ਰੈਲ ਨੂੰ ਪੰਜਾਬ ਵਿੱਚ ਆਪਣੀ ਸਰਕਾਰ ਦਾ ਇੱਕ ਮਹੀਨੇ ਦਾ ਕਾਰਜਕਾਲ ਪੂਰਾ ਹੋਣ 'ਤੇ ਮੁਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਚੋਣ ਪ੍ਰਚਾਰ ਦੌਰਾਨ ਆਪਣੀ ਪਾਰਟੀ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਦੇ ਹੋਏ 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਲਈ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ।
'ਆਪ' ਨੇ ਦਾਅਵਾ ਕੀਤਾ ਹੈ ਕਿ ਇਹ ਸਕੀਮ ਸੂਬੇ ਦੇ 80% ਘਰੇਲੂ ਖਪਤਕਾਰਾਂ ਨੂੰ ਲਾਭ ਪਹੁੰਚਾਏਗੀ। ਰਾਜ ਵਿੱਚ 73 ਲੱਖ ਦੇ ਕਰੀਬ ਘਰੇਲੂ ਖਪਤਕਾਰ ਹਨ, ਜਿਨ੍ਹਾਂ ਵਿੱਚੋਂ ਲਗਭਗ 61 ਲੱਖ ਇੱਕ ਮਹੀਨੇ ਵਿੱਚ 300 ਯੂਨਿਟ ਤੋਂ ਘੱਟ ਦੀ ਵਰਤੋਂ ਕਰਦੇ ਹਨ ਅਤੇ ਮੁਫ਼ਤ ਬਿਜਲੀ ਸਕੀਮ ਲਈ ਯੋਗ ਹਨ।
ਜ਼ਿਕਰਯੋਗ ਹੈ ਕਿ ਬੀਪੀਐਲ ਸ਼੍ਰੇਣੀ ਵਿੱਚ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਅਧੀਨ ਲਗਭਗ 21.8 ਲੱਖ ਖਪਤਕਾਰ ਪਹਿਲਾਂ ਹੀ 200 ਯੂਨਿਟ ਮੁਫ਼ਤ ਬਿਜਲੀ ਪ੍ਰਾਪਤ ਕਰ ਰਹੇ ਹਨ।
ਇਸੇ ਦੌਰਾਨ ਵਿਰੋਧੀ ਧਿਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ, ਮੁਫ਼ਤ ਬਿਜਲੀ ਸਕੀਮ ਨਾਲ ਜੁੜੀਆਂ ਸ਼ਰਤਾਂ ਦਾ ਹਵਾਲਾ ਦਿੰਦੇ ਹੋਏ ਇਸ ਕਦਮ 'ਤੇ ਸਵਾਲ ਚੁੱਕੇ ਹਨ।
ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।



