SKIP TO MAIN CONTENT

ਪੰਜਾਬੀ ਡਾਇਰੀ: ਭਗਵੰਤ ਮਾਨ ਵੱਲੋਂ ਬਿਕਰਮ ਮਜੀਠੀਆ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਜਾਂਚ ਟੀਮ ਦੇ ਪੁਨਰਗਠਨ ਦੇ ਹੁਕਮ

Bikram Singh Majithia
Source: Facebook

ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਨੂੰ ਦਿੱਤੇ ਆਪਣੇ ਪਹਿਲੇ ਹੁਕਮਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦਾ ਪੁਨਰਗਠਨ ਕਰਨ ਦਾ ਨਿਰਦੇਸ਼ ਜਾਰੀ ਕੀਤਾ ਹੈ। ਇਹ ਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....

Published

By Paras Nagpal

Presented by Paramjit Singh Sona

Source: SBS

Skip to podcast episode content

ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਨੂੰ ਦਿੱਤੇ ਆਪਣੇ ਪਹਿਲੇ ਹੁਕਮਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦਾ ਪੁਨਰਗਠਨ ਕਰਨ ਦਾ ਨਿਰਦੇਸ਼ ਜਾਰੀ ਕੀਤਾ ਹੈ। ਇਹ ਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....

ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁੜ ਗਠਨ ਦਾ ਹੁਕਮ ਜਾਰੀ ਕੀਤਾ ਹੈ।

ਆਈ ਜੀ ਪੀ, ਕ੍ਰਾਈਮ ਬ੍ਰਾਂਚ, ਗੁਰਸ਼ਰਨ ਸਿੰਘ ਸੰਧੂ ਇਸ ਦੌਰਾਨ ਏ ਆਈ ਜੀ ਡਾਕਟਰ ਰਾਹੁਲ ਐਸ ਦੀ ਅਗਵਾਈ ਵਾਲੀ ਚਾਰ ਮੈਂਬਰੀ ਟੀਮ ਦੀ ਨਿਗਰਾਨੀ ਕਰਨਗੇ। ਟੀਮ ਦੇ ਦੂਜੇ ਮੈਂਬਰ ਵਿੱਚ ਏ ਆਈ ਜੀ ਰਣਜੀਤ ਸਿੰਘ ਅਤੇ ਡੀ ਐਸ ਪੀ ਰਘਬੀਰ ਸਿੰਘ ਅਤੇ ਅਮਨਪ੍ਰੀਤ ਸਿੰਘ ਦਾ ਨਾਮ ਸ਼ਾਮਿਲ ਹੈ।

ਮਜੀਠੀਆ ਵਿਰੁੱਧ ਡਰੱਗ ਮਾਮਲੇ ਦੀ ਜਾਂਚ ਲਈ 20 ਦਸੰਬਰ, 2021 ਨੂੰ ਐਸ ਆਈ ਟੀ (SIT) ਦਾ ਗਠਨ ਐਨ ਡੀ ਪੀ ਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਐਫ ਆਈ ਆਰ ਦੇ ਆਧਾਰ 'ਤੇ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਮਜੀਠੀਆ ਨੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਪੰਜਾਬ 'ਚ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 24 ਫਰਵਰੀ ਨੂੰ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਸੀ।

ਇਸ ਵੇਲੇ ਪਟਿਆਲਾ ਜੇਲ੍ਹ ਵਿੱਚ ਬੰਦ ਮਜੀਠੀਆ ਦੀ 22 ਮਾਰਚ ਨੂੰ ਮੁਹਾਲੀ ਦੀ ਅਦਾਲਤ ਵਿੱਚ ਵੀਡੀਓ ਕਾਨਫਰਸਿੰਗ ਰਾਹੀਂ ਹੋਈ ਸੁਣਵਾਈ ਤੋਂ ਬਾਅਦ ਨਿਆਂਇਕ ਹਿਰਾਸਤ 5 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ।

ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now