ਪਿਛਲੇ ਮਹੀਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਪਾਰਟੀ ਹਾਈ ਕਮਾਂਡ ਵੱਲੋਂ ਪੰਜਾਬ ਦੀ ਲੀਡਰਸ਼ਿਪ ਵਿੱਚ ਇੱਕ ਵੱਡੀ ਫੇਰਬਦਲ ਦੇਖਣ ਨੂੰ ਮਿਲੀ ਹੈ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਅਮਰਿੰਦਰ ਸਿੰਘ ਬਰਾੜ ਨੇ ਸੂਬੇ ਵਿੱਚ ਪਾਰਟੀ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੇ ਹਰੇਕ ਆਗੂ ਤੇ ਵਰਕਰ ਨੂੰ ਨਾਲ ਲੈਕੇ ਚੱਲਣ ਦਾ ਵਾਅਦਾ ਕੀਤਾ ਹੈ।
ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।



