SKIP TO MAIN CONTENT

ਪੰਜਾਬੀ ਡਾਇਰੀ: ਕਾਂਗਰਸ ਆਗੂ ਨਵਜੋਤ ਸਿੱਧੂ ਪਟਿਆਲਾ ਜੇਲ ਤੋਂ ਹੋਏ ਰਿਹਾਅ, ਕੇਂਦਰ ਸਰਕਾਰ ਤੇ ਸਾਧਿਆ ਨਿਸ਼ਾਨਾ

Sidhu.png
Navjot Singh Sidhu, a former cricketer and current politician, was released from Patiala Jail on Saturday after serving a one-year sentence. Credit: supplied

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਕਰੀਬ 10 ਮਹੀਨੇ ਬਿਤਾਉਣ ਤੋਂ ਬਾਅਦ ਬੀਤੇ ਸ਼ਨੀਵਾਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਰਿਹਾਅ ਕਰ ਦਿੱਤਾ ਗਿਆ। ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨੂੰ ਸੁਪਰੀਮ ਕੋਰਟ ਨੇ 1988 ਵਿੱਚ ਰੋਡ ਰੇਜ ਕੇਸ ਵਿੱਚ 65 ਸਾਲਾ ਗੁਰਨਾਮ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਸੀ। ਇਸ ਸਬੰਧੀ ਹੋਰ ਵੇਰਵੇ ਅਤੇ ਖ਼ਬਰਾਂ ਲਈ ਸੁਣੋ ਇਹ ਆਡੀਓ ਰਿਪੋਰਟ।

Published

Updated

By Paras Nagpal

Presented by Paramjit Singh Sona

Source: SBS

Skip to podcast episode content

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਕਰੀਬ 10 ਮਹੀਨੇ ਬਿਤਾਉਣ ਤੋਂ ਬਾਅਦ ਬੀਤੇ ਸ਼ਨੀਵਾਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਰਿਹਾਅ ਕਰ ਦਿੱਤਾ ਗਿਆ। ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨੂੰ ਸੁਪਰੀਮ ਕੋਰਟ ਨੇ 1988 ਵਿੱਚ ਰੋਡ ਰੇਜ ਕੇਸ ਵਿੱਚ 65 ਸਾਲਾ ਗੁਰਨਾਮ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਸੀ। ਇਸ ਸਬੰਧੀ ਹੋਰ ਵੇਰਵੇ ਅਤੇ ਖ਼ਬਰਾਂ ਲਈ ਸੁਣੋ ਇਹ ਆਡੀਓ ਰਿਪੋਰਟ।

ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਨਿਕਲਣ ਤੋਂ ਤੁਰੰਤ ਬਾਅਦ, ਸਿੱਧੂ ਨੇ ਕੇਂਦਰ ਸਰਕਾਰ ਤੇ ਨਿਸ਼ਾਨ ਸਾਧਿਆ ਅਤੇ ਦੋਸ਼ ਲਾਇਆ ਕਿ ਲੋਕਤੰਤਰ ਜ਼ੰਜੀਰਾਂ ਵਿੱਚ ਹੈ ਅਤੇ ਦੇਸ਼ ਦੀਆਂ ਸੰਸਥਾਵਾਂ "ਗੁਲਾਮ" ਬਣ ਗਈਆਂ ਹਨ, ਨਾਲ ਹੀ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ "ਅਖਬਾਰੀ ਮੁੱਖ ਮੰਤਰੀ" ਕਰਾਰ ਦਿੰਦਿਆਂ ਕਾਨੂੰਨ ਵਿਵਸਥਾ ਅਤੇ ਕਰਜ਼ੇ ਦੇ ਮੁੱਦੇ ਤੇ ਉਨ੍ਹਾਂ ਦੀ ਸਰਕਾਰ ਦੀ ਆਲੋਚਨਾ ਕੀਤੀ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨੂੰ 65 ਸਾਲਾ ਗੁਰਨਾਮ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਮਈ 2022 ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ। ਉਨ੍ਹਾਂ ਦੇ ਵਕੀਲ ਨੇ ਪਹਿਲਾਂ ਦੱਸਿਆ ਸੀ ਕਿ ਸਿੱਧੂ ਨੂੰ ਚੰਗੇ ਆਚਰਣ ਕਾਰਨ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾ ਰਿਹਾ ਹੈ।

ਪਟਿਆਲਾ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ, “ਦੇਸ਼ ਵਿੱਚ ਜਦੋਂ ਵੀ ਤਾਨਾਸ਼ਾਹੀ ਆਈ ਤਾ ਉਸਦਾ ਮੁਕਾਬਲਾ ਕਰਨ ਲਈ ਇੱਕ ਕ੍ਰਾਂਤੀ ਵੀ ਆਈ ਅਤੇ ਅੱਜ ਮੈਂ ਕਹਿ ਰਿਹਾ ਹਾਂ ਕਿ ਉਸ ਇਨਕਲਾਬ ਦਾ ਨਾਮ ਰਾਹੁਲ ਗਾਂਧੀ ਹੈ। ਬਹਿਸ ਅਤੇ ਅਸਹਿਮਤੀ ਇਸ ਲੋਕਤੰਤਰ ਦੇ ਤੱਤ ਹਨ, ਪਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।"

Latest podcast episodes

Follow SBS Punjabi

Download our apps

Watch on SBS

Punjabi News

Stream now