ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਦੀਪਕ ਮੁੰਡੀ ਨੂੰ ਉਸਦੇ ਦੋ ਸਾਥੀਆਂ ਸਮੇਤ ਪੱਛਮੀ ਬੰਗਾਲ ਅਤੇ ਨੇਪਾਲ ਦੀ ਸਰਹੱਦ ਤੋਂ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।
ਮੁੰਡੀ ਦੇ ਸਾਥੀਆਂ ਦੀ ਪਛਾਣ ਕਪਿਲ ਪੰਡਿਤ ਅਤੇ ਰਜਿੰਦਰ ਵਜੋਂ ਹੋਈ ਹੈ ਜਿਨ੍ਹਾਂ 'ਤੇ ਸ਼ੂਟਰਾਂ ਨੂੰ 'ਲੌਜਿਸਟਿਕ ਸਪੋਰਟ' ਅਤੇ ਹਥਿਆਰ ਮੁਹੱਈਆ ਕਰਾਉਣ ਦਾ ਦੋਸ਼ ਹੈ।
ਇਸ ਨੂੰ “ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜੰਗ ਵਿੱਚ ਇੱਕ ਵੱਡੀ ਜਿੱਤ” ਕਰਾਰ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਮੂਸੇਵਾਲਾ ਕਤਲ ਕਾਂਡ ਵਿੱਚ ਸਫਲਤਾ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਹਾਸਲ ਕੀਤੀ ਹੈ।