ਕੇਂਦਰ ਸਰਕਾਰ ਵੱਲੋਂ ਬਿਜਲੀ (ਸੋਧ) ਬਿੱਲ 2022 ਪੇਸ਼ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਤੇ ਸੰਘੀ ਢਾਂਚੇ ਦੀ ਨੀਂਹ ਨੂੰ 'ਕਮਜ਼ੋਰ' ਕਰਨ ਦਾ ਦੋਸ਼ ਲਗਾਇਆ ਹੈ। ਇਹ ਅਤੇ ਹਫਤੇ ਦੀਆਂ ਖਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਪੰਜਾਬੀ ਡਾਇਰੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ 8 ਅਗਸਤ ਨੂੰ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਬਿਜਲੀ (ਸੋਧ) ਬਿੱਲ 2022 ਨੂੰ ਸੰਸਦ ਵਿੱਚ ਪੇਸ਼ ਕਰਨਾ ਰਾਜਾਂ ਦੇ ਸੰਵਿਧਾਨਕ ਅਧਿਕਾਰਾਂ 'ਤੇ ਹਮਲਾ ਹੈ।
ਉਨ੍ਹਾਂ ਕੇਂਦਰ ਸਰਕਾਰ 'ਤੇ ਸੰਘੀ ਢਾਂਚੇ ਦੀ ਨੀਂਹ ਨੂੰ 'ਕਮਜ਼ੋਰ' ਕਰਨ ਦਾ ਦੋਸ਼ ਵੀ ਲਗਾਇਆ।
ਸੋਮਵਾਰ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਵਿਰੋਧ ਦੇ ਬਾਵਜੂਦ ਕੇਂਦਰ ਦੁਆਰਾ ਵੱਲੋਂ ਬਿਜਲੀ (ਸੋਧ) ਬਿੱਲ 2022 ਸੰਸਦ ਵਿੱਚ ਪੇਸ਼ ਕੀਤਾ ਗਿਆ ਸੀ। ਵਿਰੋਧੀਆਂ ਦਾ ਦਾਅਵਾ ਹੈ ਕਿ ਇਸ ਬਿੱਲ ਨਾਲ਼ ਰਾਜ ਸਰਕਾਰਾਂ ਦੇ ਕੁਝ ਅਧਿਕਾਰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਇਹ ਬਿੱਲ ਬਿਜਲੀ ਸਪਲਾਇਰਾਂ ਦੇ ਡਿਸਟ੍ਰੀਬਿਊਸ਼ਨ ਨੈਟਵਰਕ ਤੱਕ ਗੈਰ-ਵਿਤਕਰੇ ਤੋਂ ਖੁੱਲ੍ਹੀ ਪਹੁੰਚ ਦੀ ਇਜਾਜ਼ਤ ਦੇਣ ਦੇ ਮੱਦੇਨਜ਼ਰ ਪੇਸ਼ ਕੀਤਾ ਗਿਆ ਹੈ।
ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸਾਡਾ ਪੰਜਾਬੀ ਪ੍ਰੋਗਾਮ ਸੁਣੋ ਤੇ ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।





