ਜ਼ੀਰਾ ਸਥਿਤ ਸ਼ਰਾਬ ਫੈਕਟਰੀ ਦੇ ਸਾਹਮਣੇ ਪਿਛਲੇ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਪਿੰਡ ਵਾਸੀ ਡਿਸਟਿਲਰੀ ਨੂੰ ਬੰਦ ਕਰਨ ਦੀ ਮੰਗ ਕਰ ਰਹੇ ਹਨ ਕਿਉਂਕਿ ਇਹ ਕਥਿਤ ਤੌਰ 'ਤੇ ਕਈ ਹੋਰ ਪਿੰਡਾਂ ਵਿੱਚ ਪਾਣੀ ਨੂੰ ਪ੍ਰਦੂਸ਼ਿਤ ਕਰਨ ਤੋਂ ਇਲਾਵਾ ਹਵਾ ਪ੍ਰਦੂਸ਼ਣ ਦਾ ਕਾਰਨ ਬਣ ਰਹੀ ਹੈ। ਇਹ ਅਤੇ ਪੰਜਾਬ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਹਫਤਾਵਾਰੀ ਰਿਪੋਰਟ...
ਪੰਜਾਬ ਪੁਲਿਸ ਵੱਲੋਂ ਕਿਸੇ ਵੀ ਸਰਕਾਰੀ ਕਾਰਵਾਈ ਵਿੱਚ ਦਖਲ ਦੇਣ ਤੇ ਸਖ਼ਤ ਕਾਰਵਾਈ ਦੀ ਚੇਤਾਵਨੀ ਦੇ ਬਾਵਜੂਦ ਸੋਮਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨਾਂ ਵੱਲੋਂ ਸਾਂਝਾ ਜ਼ੀਰਾ ਮੋਰਚਾ ਦੇ ਹੱਕ ਵਿੱਚ ਪਿੰਡ ਮਨਸੂਰਵਾਲ ਵਿਖੇ ਪਹੁੰਚ ਕੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਗਈ।
ਜ਼ਿਕਰਯੋਗ ਹੈ ਕਿ ਸਾਂਝਾ ਜ਼ੀਰਾ ਮੋਰਚਾ ਦੇ ਬੈਨਰ ਹੇਠ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਪਿੰਡ ਮਨਸੂਰਵਾਲ ਵਿੱਚ ਪਿੰਡ ਵਾਸੀ ਪਿਛਲੇ ਪੰਜ ਮਹੀਨਿਆਂ ਤੋਂ ਇੱਕ ਡਿਸਟਿਲਰੀ ਅਤੇ ਈਥਾਨੌਲ ਪਲਾਂਟ ਦੇ ਸਾਹਮਣੇ ਧਰਨਾ ਦੇ ਰਹੇ ਹਨ ਅਤੇ ਮੰਗ ਕਰ ਰਹੇ ਹਨ ਕਿ ਇਸ ਡਿਸਟਿਲਰੀ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾਵੇ ਕਿਉਂਕਿ ਇਹ ਕਥਿਤ ਤੌਰ 'ਤੇ ਕਈ ਪਿੰਡਾਂ ਦੇ ਧਰਤੀ ਹੇਠਲੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਤੋਂ ਇਲਾਵਾ ਹਵਾ ਪ੍ਰਦੂਸ਼ਣ ਦਾ ਕਾਰਨ ਬਣ ਰਹੀ ਹੈ।





