SKIP TO MAIN CONTENT

ਪੰਜਾਬੀ ਡਾਇਰੀ: ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਰਿਸ਼ਵਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ

Sunder Sham Arora.jpg
Credit: Facebook

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਇੱਕ ਜਾਂਚ ਵਿੱਚੋਂ ਆਪਣਾ ਨਾਮ ਬਾਹਰ ਕਰਾਉਣ ਲਈ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (ਏ ਆਈ ਜੀ) ਨੂੰ ਕਥਿਤ ਤੌਰ 'ਤੇ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਅਤੇ ਹਫਤੇ ਦੀਆਂ ਖਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਪੰਜਾਬੀ ਡਾਇਰੀ।


Published

Updated

By Paras Nagpal

Presented by Paramjit Singh Sona

Source: SBS


Skip to podcast episode content

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਇੱਕ ਜਾਂਚ ਵਿੱਚੋਂ ਆਪਣਾ ਨਾਮ ਬਾਹਰ ਕਰਾਉਣ ਲਈ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (ਏ ਆਈ ਜੀ) ਨੂੰ ਕਥਿਤ ਤੌਰ 'ਤੇ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਅਤੇ ਹਫਤੇ ਦੀਆਂ ਖਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਪੰਜਾਬੀ ਡਾਇਰੀ।


ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ ਡਾਇਰੈਕਟਰ ਵਰਿੰਦਰ ਕੁਮਾਰ ਨੇ ਐਤਵਾਰ ਨੂੰ ਦੱਸਿਆ ਕਿ ਮਨਮੋਹਨ ਕੁਮਾਰ, ਏ ਆਈ ਜੀ, ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ ਦੇ ਬਿਆਨਾਂ 'ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਤਹਿਤ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਤੇ ਐਫ ਆਈ ਆਰ ਦਰਜ ਕੀਤੀ ਗਈ ਹੈ।

ਆਪਣੀ ਸ਼ਿਕਾਇਤ ਵਿੱਚ ਏ ਆਈ ਜੀ ਕੁਮਾਰ ਨੇ ਕਿਹਾ ਕਿ ਸਾਬਕਾ ਮੰਤਰੀ ਪਿਛਲੇ ਸ਼ੁੱਕਰਵਾਰ ਨੂੰ ਉਸ ਨੂੰ ਮਿਲਿਆ ਸੀ ਅਤੇ ਉਸ ਵਿਰੁੱਧ ਦਰਜ ਵਿਜੀਲੈਂਸ ਕੇਸ ਵਿੱਚੋਂ ਉਸਦਾ ਨਾਮ ਬਾਹਰ ਕੱਢਣ ਲਈ ਉਸ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਸੀ।

ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਦੱਸਿਆ ਕਿ ਸਾਬਕਾ ਮੰਤਰੀ ਨੇ ਅਗਲੇ ਦਿਨ (15 ਅਕਤੂਬਰ) ਨੂੰ 50 ਲੱਖ ਰੁਪਏ ਅਤੇ ਬਾਕੀ ਰਕਮ ਬਾਅਦ ਵਿੱਚ ਦੇਣ ਦਾ ਵਾਅਦਾ ਕੀਤਾ ਸੀ।

ਸ੍ਰੀ ਕੁਮਾਰ ਨੇ ਰਿਸ਼ਵਤ ਦੀ ਰਕਮ ਬਰਾਮਦ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਨੂੰ ਤਿੰਨ ਦਿਨ ਦੇ ਵਿਜੀਲੈਂਸ ਬਿਊਰੋ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ ਅਤੇ ਉਸ ਨੂੰ 19 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਉਨ੍ਹਾਂ ਕਿਹਾ, "ਅਸੀਂ ਬੀਤੀ ਰਾਤ ਸੁੰਦਰ ਸ਼ਾਮ ਅਰੋੜਾ ਨੂੰ ਏ ਆਈ ਜੀ ਵਿਜੀਲੈਂਸ ਮਨਮੋਹਨ ਕੁਮਾਰ ਸ਼ਰਮਾ ਨੂੰ 50 ਲੱਖ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।"

"ਦੋਸ਼ੀ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਸ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਵਣਜ ਅਤੇ ਉਦਯੋਗ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਦੋ ਤੋਂ ਤਿੰਨ ਗੰਭੀਰ ਭਿਸ਼੍ਰਟਾਚਾਰ ਕਰਨ ਦਾ ਵੀ ਦੋਸ਼ ਹੈ।"


Latest podcast episodes

Follow SBS Punjabi

Download our apps

Watch on SBS

Punjabi News

Stream now