SKIP TO MAIN CONTENT

ਪੰਜਾਬੀ ਡਾਇਰੀ: ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਜਾਂਚ ਏਜੰਸੀਆਂ ਤੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸੁਆਲੀਆ ਨਿਸ਼ਾਨ

Balkaur Singh.png
Credit: Supplied

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਪੁਲਿਸ ਉਨ੍ਹਾਂ ਦੇ ਪੁੱਤਰ ਸ਼ੁੱਭਦੀਪ ਸਿੰਘ ਸਿੱਧੂ ਦੇ ਕਤਲ ਨੂੰ ਇੱਕ ਗੈਂਗਵਾਰ ਦੀ ਘਟਨਾ ਵਜੋਂ ਦਿਖਾਉਣਾ ਚਾਹੁੰਦੀ ਹੈ।


Published

By Paras Nagpal

Presented by Paramjit Singh Sona

Source: SBS


Skip to podcast episode content

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਪੁਲਿਸ ਉਨ੍ਹਾਂ ਦੇ ਪੁੱਤਰ ਸ਼ੁੱਭਦੀਪ ਸਿੰਘ ਸਿੱਧੂ ਦੇ ਕਤਲ ਨੂੰ ਇੱਕ ਗੈਂਗਵਾਰ ਦੀ ਘਟਨਾ ਵਜੋਂ ਦਿਖਾਉਣਾ ਚਾਹੁੰਦੀ ਹੈ।


ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ 25 ਨਵੰਬਰ ਤੱਕ ਉਨ੍ਹਾਂ ਦੇ ਪੁੱਤਰ ਦੇ ਕਤਲ ਦਾ ਇਨਸਾਫ਼ ਨਾ ਮਿਲਿਆ ਤਾਂ ਉਹ ਐਫ ਆਈ ਆਰ (FIR) ਵਾਪਸ ਲੈਕੇ ਦੇਸ਼ ਛੱਡ ਦੇਣਗੇ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਸੂਬੇ ਦੇ ਡੀਜੀਪੀ ਤੋਂ ਸਮਾਂ ਮੰਗਿਆ ਹੈ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਲੜਕੇ ਦੀ ਹੱਤਿਆ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਸੀ, ਪਰ ਪੁਲਿਸ ਇਸ ਨੂੰ ਕਿਸੇ ਗੈਂਗਵਾਰ ਦੇ ਨਤੀਜੇ ਵਜੋਂ ਦਿਖਾਉਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ, “ਮੈਂ ਸਰਕਾਰ ਨੂੰ ਦੱਸਣਾ ਚਾਹੁੰਦਾ ਹਾਂ ਕਿ ਜੇਕਰ ਉਹ ਮੇਰੇ ਬੇਟੇ ਨੂੰ ਗੈਂਗਸਟਰਾਂ ਨਾਲ ਜੋੜਨਾ ਚਾਹੁੰਦੇ ਹਨ, ਤਾਂ ਮੈਂ ਉਨ੍ਹਾਂ ਦਾ ਕੰਮ ਆਸਾਨ ਕਰ ਦੇਵਾਂਗਾ। ਮੈਂ ਐਫ ਆਈ ਆਰ ਵਾਪਸ ਲੈ ਲਵਾਂਗਾ ਅਤੇ ਦੇਸ਼ ਛੱਡ ਦਿਆਂਗਾ।"

“ਮੈਂ ਜਾਂਚ ਵਿੱਚ ਵਿਸ਼ਵਾਸ ਗੁਆ ਚੁੱਕਾ ਹਾਂ, ਪੁਲਿਸ ਘਟਨਾ ਦੇ ਪੰਜ ਮਹੀਨੇ ਬਾਅਦ ਵੀ ਇਨਸਾਫ਼ ਦਿਵਾਉਣ ਵਿੱਚ ਨਾਕਾਮ ਰਹੀ ਹੈ ਅਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਹੁਣ ਮੇਰੇ ਬੇਟੇ ਨਾਲ ਹਮਦਰਦੀ ਰੱਖਣ ਵਾਲਿਆਂ ਨੂੰ ਵੀ ਤੰਗ ਕਰਨਾ ਸ਼ੁਰੂ ਕਰ ਦਿੱਤਾ ਹੈ।"


Latest podcast episodes

Follow SBS Punjabi

Download our apps

Watch on SBS

Punjabi News

Stream now