ਬੀਤੇ ਦਿਨੀਂ ਜਲੰਧਰ ਵਿੱਚ ਹੋਈ ‘ਸਰਕਾਰ ਸਨਤਕਾਰ ਮਿਲਨੀ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਕਰਨ ਵਾਲੇ ਉਦਯੋਗਪਤੀਆਂ ਨੇ ਕਿਹਾ ਕਿ ਇਹ ਪਹਿਲਕਦਮੀ ਉਦਯੋਗਾਂ ਲਈ ਸੰਪੂਰਨ ਵਿਕਾਸ ਲਈ ਆਪਣੇ ਵਿਚਾਰ ਪ੍ਰਗਟ ਕਰਨ ਦਾ ਪਲੇਟਫਾਰਮ ਹੈ।
ਉਦਯੋਗਪਤੀਆਂ ਦੀ ਦਰਪੇਸ਼ ਚਿੰਤਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਲਈ ਢੁੱਕਵੇਂ ਕਦਮ ਚੁੱਕਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਖ਼ਬਰ ਅਤੇ ਪੰਜਾਬ ਨਾਲ ਸਬੰਧਤ ਹੋਰ ਖ਼ਬਰਾਂ ਦੇ ਵੇਰਵੇ ਜਾਣਨ ਲਈ ਸੁਣੋ ਪੰਜਾਬੀ ਡਾਇਰੀ ਦੀ ਰਿਪੋਰਟ।




