ਪੰਜਾਬ ਸਰਕਾਰ ਵੱਲੋਂ ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇ ਵਾਲਾ ਦੇ ਸੁਰੱਖਿਆ ਘੇਰੇ ਵਿੱਚ ਕਟੌਤੀ ਕਰਨ ਤੋਂ ਸਿਰਫ ਇੱਕ ਦਿਨ ਬਾਅਦ ਹੀ, ਬੀਤੇ ਐਤਵਾਰ ਨੂੰ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਇਸ ਮਸ਼ਹੂਰ ਗਾਇਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਮਾਨਸਾ ਦੇ ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੂਸੇ ਵਾਲਾ ਦਾ ਚਚੇਰਾ ਭਰਾ ਅਤੇ ਇੱਕ ਦੋਸਤ, ਜੋ ਉਸਦੇ ਨਾਲ ਮਹਿੰਦਰਾ ਥਾਰ ਜੀਪ ਵਿੱਚ ਸਫ਼ਰ ਕਰ ਰਹੇ ਸਨ, ਵੀ ਹਮਲੇ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ।
ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਵੀਕੇ ਭਾਵਰਾ ਨੇ ਕਿਹਾ ਕਿ ਹਮਲੇ ਵਿੱਚ ਘੱਟੋ-ਘੱਟ ਤਿੰਨ ਹਥਿਆਰਾਂ ਦੀ ਵਰਤੋਂ ਕੀਤੀ ਗਈ ਅਤੇ ਤਕਰੀਬਨ 30 ਰਾਉਂਡ ਫਾਇਰ ਕੀਤੇ ਗਏ ਸਨ।
Advertisement
ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਅਤੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਿੱਤੀ ਹੈ ਅਤੇ ਇਸਨੂੰ ਯੂਥ ਅਕਾਲੀ ਦਲ ਨੇਤਾ ਵਿੱਕੀ ਮਿੱਡੂਖੇੜਾ ਦੀ ਹੱਤਿਆ ਦਾ ਬਦਲਾ ਦੱਸਿਆ ਹੈ ।
ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।
Other related podcasts