Watch FIFA World Cup 2026™

LIVE, FREE and EXCLUSIVE starting June 12 2026

ਪੰਜਾਬੀ ਡਾਇਰੀ: ਸਿੱਧੂ ਮੂਸੇਵਾਲਾ ਕਤਲਕਾਂਡ ਬਾਰੇ ਬੱਬੂ ਮਾਨ ਅਤੇ ਮਨਕੀਰਤ ਔਲਖ ਵੱਲੋਂ ਸਪੱਸ਼ਟੀਕਰਨ

Punjabi Diary.jpg

ਮਾਨਸਾ ਪੁਲਿਸ ਵੱਲੋਂ ਕੀਤੀ ਗਈ ਪੁੱਛ-ਪੜ੍ਹਤਾਲ ਦੌਰਾਨ ਪੰਜਾਬੀ ਗਾਇਕ ਬੱਬੂ ਮਾਨ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਕੋਈ ਸਬੰਧ ਨਾ ਹੋਣ ਦੀ ਗੱਲ ਆਖੀ ਹੈ। ਦੂਜੇ ਪਾਸੇ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਵੀ ਇਸ ਮਾਮਲੇ ਵਿੱਚ ਪਹਿਲੀ ਵਾਰ ਖੁੱਲਕੇ ਆਪਣਾ ਪੱਖ ਰੱਖਿਆ ਹੈ। ਹੋਰ ਵੇਰਵੇ ਇਸ ਆਡੀਓ ਰਿਪੋਰਟ ਵਿੱਚ....

Published

By Jasdeep Kaur

Presented by Paramjit Singh Sona

Source: SBS

Share this with family and friends

ਮਾਨਸਾ ਪੁਲਿਸ ਵੱਲੋਂ ਕੀਤੀ ਗਈ ਪੁੱਛ-ਪੜ੍ਹਤਾਲ ਦੌਰਾਨ ਪੰਜਾਬੀ ਗਾਇਕ ਬੱਬੂ ਮਾਨ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਕੋਈ ਸਬੰਧ ਨਾ ਹੋਣ ਦੀ ਗੱਲ ਆਖੀ ਹੈ। ਦੂਜੇ ਪਾਸੇ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਵੀ ਇਸ ਮਾਮਲੇ ਵਿੱਚ ਪਹਿਲੀ ਵਾਰ ਖੁੱਲਕੇ ਆਪਣਾ ਪੱਖ ਰੱਖਿਆ ਹੈ। ਹੋਰ ਵੇਰਵੇ ਇਸ ਆਡੀਓ ਰਿਪੋਰਟ ਵਿੱਚ....

ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈਕੇ ਹਾਲ ਹੀ ਵਿੱਚ ਮਾਨਸਾ ਪੁਲਿਸ ਨੇ ਗਾਇਕ ਬੱਬੂ ਮਾਨ ਤੋਂ ਪੁੱਛ-ਗਿੱਛ ਕੀਤੀ ਹੈ। ਇਸ ਦੌਰਾਨ ਬੱਬੂ ਮਾਨ ਨੇ ਪੁਲਿਸ ਨੂੰ ਦੱਸਿਆ ਕਿ ਉਹਨਾਂ ਦਾ ਸਿੱਧੂ ਮੂਸੇਵਾਲਾ ਨਾਲ ਸਟੇਜ ਸਬੰਧੀ ਮਸਲਾ ਰਿਹਾ ਹੈ ਪਰ ਉਹਨਾਂ ਦਾ ਸਿੱਧੂ ਦੇ ਕਤਲ ਵਿੱਚ ਕੋਈ ਹੱਥ ਨਹੀਂ ਹੈ।

ਇਸ ਤੋਂ ਇਲਾਵਾ ਸਿੱਧੂ ਦੇ ਕਤਲਕਾਂਡ ਵਿੱਚ ਗਾਇਕ ਮਨਕੀਰਤ ਔਲਖ ਦਾ ਨਾਂ ਕਾਫੀ ਵਾਰ ਸਾਹਮਣੇ ਆਉਂਦਾ ਰਿਹਾ ਹੈ ਜਿਸ ਬਾਰੇ ਉਸਨੇ ਪਹਿਲੀ ਵਾਰ ਖੁੱਲਕੇ ਸਪੱਸ਼ਟੀਕਰਨ ਦਿੱਤਾ ਹੈ। ਔਲਖ ਦਾ ਕਹਿਣਾ ਹੈ ਕਿ ਉਸਦਾ ਸਿੱਧੂ ਮੂਸੇਵਾਲਾ ਨਾਲ ਕੋਈ ਝਗੜਾ ਜਾਂ ਦੁਸ਼ਮਨੀ ਨਹੀਂ ਸੀ ਬਲਕਿ ਉਹਨਾਂ ਦਾ ਆਪਸੀ ਰਿਸ਼ਤਾ ਬਿਲਕੁੱਲ ਆਮ ਸੀ।

ਉਧਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸਿਆਸਤ ਵਿੱਚ ਸ਼ਾਮਲ ਹੋਣ ਦਾ ਫੈਸਲਾ ਲੈ ਸਕਦੇ ਹਨ।

Latest podcast episodes

Follow SBS Punjabi

Download our apps

Watch on SBS

Punjabi News

Stream now