Watch FIFA World Cup 2026™

LIVE, FREE and EXCLUSIVE starting June 12 2026

ਪੰਜਾਬੀ ਡਾਇਰੀ: ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦਾ ਨੋਟੀਫਿਕੇਸ਼ਨ ਜਾਰੀ

309503725_10167423122295311_3166097074733602582_n.jpg

ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। 25 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਵਜੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ।

Published

By Paras Nagpal

Presented by Paramjit Singh Sona

Source: SBS

Share this with family and friends

ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। 25 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਵਜੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ।

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਹੁਣ ਪੂਰਨ ਤੌਰ ਤੇ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਕਾਗਜ਼ਾਂ 'ਚ ਦਰਜ ਹੋ ਗਿਆ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਨੋਟੀਫਾਈ ਕੀਤਾ ਹੈ।

2 ਨਵੰਬਰ ਨੂੰ ਜਾਰੀ ਕੀਤੇ ਗਏ ਇੱਕ ਨੋਟੀਫਿਕੇਸ਼ਨ ਵਿੱਚ, ਮੰਤਰਾਲੇ ਨੇ ਕਿਹਾ, "ਇਹ ਸੂਚਿਤ ਕੀਤਾ ਜਾਂਦਾ ਹੈ ਕਿ ਚੰਡੀਗੜ੍ਹ ਵਿੱਚ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਤੁਰੰਤ ਪ੍ਰਭਾਵ ਨਾਲ 'ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ' ਰੱਖਿਆ ਗਿਆ ਹੈ।"

ਜ਼ਿਕਰਯੋਗ ਹੈ ਕਿ ਹਵਾਈ ਅੱਡਿਆਂ ਦੇ ਨਾਮਕਰਨ ਅਤੇ ਨਾਮ ਬਦਲਣ ਵਿੱਚ ਇੱਕ ਵਿਸਤ੍ਰਿਤ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਂਦੀ ਹੈ, ਅਤੇ ਅੰਤਮ ਪ੍ਰਵਾਨਗੀ ਕੇਂਦਰੀ ਮੰਤਰੀ ਮੰਡਲ ਤੋਂ ਆਉਣੀ ਹੁੰਦੀ ਹੈ।

Latest podcast episodes

Follow SBS Punjabi

Download our apps

Watch on SBS

Punjabi News

Stream now