ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। 9 ਜੂਨ ਨੂੰ ਰਾਸ਼ਟਰਪਤੀ ਭਵਨ ਵਿਖੇ ਹੋਏ ਸਮਾਗਮ ਦੌਰਾਨ ਸ੍ਰੀ ਮੋਦੀ ਦੇ ਨਾਲ 30 ਕੈਬਨਿਟ ਮੰਤਰੀਆਂ ਨੂੰ ਵੀ ਅਹੁਦੇ ਦੀ ਸਹੁੰ ਚੁਕਾਈ ਗਈ। ਮੋਦੀ 3.0 ਸਰਕਾਰ ਵਿੱਚ 33 ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ ਅਤੇ ਘੱਟੋ-ਘੱਟ ਛੇ ਅਜਿਹੀਆਂ ਸ਼ਖ਼ਸੀਅਤਾਂ ਹਨ ਜੋ ਕਿ ਨਾਮਵਰ ਸਿਆਸੀ ਪਰਿਵਾਰਾਂ ਨਾਲ ਸਬੰਧਤ ਹਨ। ਪੰਜਾਬ ਤੋਂ ਤਿੰਨ ਵਾਰ ਸੰਸਦ ਮੈਂਬਰ ਰਹੇ ਰਵਨੀਤ ਸਿੰਘ ਬਿੱਟੂ ਨੂੰ ਇਨ੍ਹਾਂ ਚੋਣਾਂ ਵਿੱਚ ਹਾਰਨ ਦੇ ਬਾਵਜੂਦ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਗਿਆ ਹੈ। ਲੋਕ ਸਭਾ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ ਹੀ ਬਿੱਟੂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ।ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ....
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ।





