SKIP TO MAIN CONTENT

ਪੰਜਾਬੀ ਡਾਇਰੀ : ਚੰਡੀਗੜ੍ਹ ਵਿੱਚ ਨਹੀਂ ਬਣੇਗੀ ਹਰਿਆਣਾ ਸਰਕਾਰ ਦੀ ਵੱਖਰੀ ਵਿਧਾਨ ਸਭਾ

punjab_vidhan_sabha.jpg

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਦੇ ਵਧਦੇ ਗੁੱਸੇ ਨੂੰ ਵੇਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਿਆਣਾ ਸਰਕਾਰ ਦੀ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਇਮਾਰਤ ਉਸਾਰਨ ਦੀ ਮੰਗ ਰੱਦ ਕਰ ਦਿੱਤੀ ਹੈ। ਇਸ ਫੈ਼ਸਲੇ ਤੋਂ ਬਾਅਦ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਦੀ ਉਸਾਰੀ ਨਹੀਂ ਹੋਵੇਗੀ।

Published

By Patras Masih

Presented by Paramjeet Sona

Source: SBS

Skip to podcast episode content

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਦੇ ਵਧਦੇ ਗੁੱਸੇ ਨੂੰ ਵੇਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਿਆਣਾ ਸਰਕਾਰ ਦੀ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਇਮਾਰਤ ਉਸਾਰਨ ਦੀ ਮੰਗ ਰੱਦ ਕਰ ਦਿੱਤੀ ਹੈ। ਇਸ ਫੈ਼ਸਲੇ ਤੋਂ ਬਾਅਦ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਦੀ ਉਸਾਰੀ ਨਹੀਂ ਹੋਵੇਗੀ।

ਜਾਣਕਾਰੀ ਮੁਤਾਬਿਕ ਹਰਿਆਣਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਇਮਾਰਤ ਬਣਾਉਣ ਦਾ ਮੁੱਦਾ ਜ਼ੋਰ ਨਾਲ ਚੁੱਕਿਆ ਸੀ। ਇਸ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਸਰਕਾਰ ਨੂੰ ਵੱਖਰੀ ਵਿਧਾਨ ਸਭਾ ਦਾ ਮੁੱਦਾ ਚੰਡੀਗੜ੍ਹ ਪ੍ਰਸ਼ਾਸਨ ਕੋਲ ਨਾ ਚੁੱਕਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਇਹ ਅਤੇ ਪੰਜਾਬ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now