Source: Getty / Getty Images/vitapixਪੰਜਾਬ ਦੇ ਮਾਝਾ ਤੇ ਦੋਆਬਾ ਖਿੱਤਿਆਂ ਦੇ ਪਾਣੀਆਂ ’ਚ ਯੂਰੇਨੀਅਮ ਵਰਗੇ ਤੱਤ ਮਿਲਣ ਮਗਰੋਂ ਪੰਜਾਬ ਦੇ ਹਰਿਆਣਾ ਹਾਈ ਕੋਰਟ ਨੇ ਇੱਥੋਂ ਦੇ ਪਾਣੀਆਂ ਦੇ ਨਮੂਨਿਆਂ ਦੀ ਮੁੜ ਤੋਂ ਵੱਡੇ ਪੱਧਰ ’ਤੇ ਜਾਂਚ ਕਰਾਏ ਜਾਣ ਦੇ ਹੁਕਮ ਦਿੱਤੇ ਹਨ ਕਿਉਂਕਿ ਪਹਿਲਾਂ ਕੀਤੀ ਗਈ ਜਾਂਚ ’ਚ ਕੁੱਝ ਕਮੀਆਂ ਸਾਹਮਣੇ ਆਈਆਂ ਸਨ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਾਣੀਆਂ ਦੀ ਜਾਂਚ ਵਿਸ਼ਵ ਸਿਹਤ ਸੰਸਥਾ (ਡਬਲਿਊਐੱਚਓ) ਦੇ ਮੌਜੂਦਾ ਪੈਮਾਨਿਆਂ ਅਨੁਸਾਰ ਹੋਣੀ ਚਾਹੀਦੀ ਹੈ। ਪਟੀਸ਼ਨ ’ਤੇ ਸੁਣਵਾਈ ਦੌਰਾਨ ਬੈਂਚ ਨੇ ਪਟੀਸ਼ਨਰ ਵੱਲੋਂ ਦਾਇਰ ਕੀਤੇ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਅਨੁਸਾਰ ਦੋਆਬਾ ਤੇ ਮਾਝਾ ਖਿੱਤੇ ਦੇ ਹੁਸ਼ਿਆਰਪੁਰ, ਜਲੰਧਰ, ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ’ਚੋਂ ਭਰੇ ਗਏ ਪਾਣੀ ਦੇ 4406 ਨਮੂਨਿਆਂ ਦੀ ਜਾਂਚ ਦੌਰਾਨ 11 ਨਮੂਨੇ ਪ੍ਰਦੂਸ਼ਿਤ ਨਿਕਲੇ ਸਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...
Published
By Patras Masih
Presented by Paramjeet Sona
Source: SBS
Skip to podcast episode contentShare this with family and friends
ਪੰਜਾਬ ਦੇ ਮਾਝਾ ਤੇ ਦੋਆਬਾ ਖਿੱਤਿਆਂ ਦੇ ਪਾਣੀਆਂ ’ਚ ਯੂਰੇਨੀਅਮ ਵਰਗੇ ਤੱਤ ਮਿਲਣ ਮਗਰੋਂ ਪੰਜਾਬ ਦੇ ਹਰਿਆਣਾ ਹਾਈ ਕੋਰਟ ਨੇ ਇੱਥੋਂ ਦੇ ਪਾਣੀਆਂ ਦੇ ਨਮੂਨਿਆਂ ਦੀ ਮੁੜ ਤੋਂ ਵੱਡੇ ਪੱਧਰ ’ਤੇ ਜਾਂਚ ਕਰਾਏ ਜਾਣ ਦੇ ਹੁਕਮ ਦਿੱਤੇ ਹਨ ਕਿਉਂਕਿ ਪਹਿਲਾਂ ਕੀਤੀ ਗਈ ਜਾਂਚ ’ਚ ਕੁੱਝ ਕਮੀਆਂ ਸਾਹਮਣੇ ਆਈਆਂ ਸਨ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਾਣੀਆਂ ਦੀ ਜਾਂਚ ਵਿਸ਼ਵ ਸਿਹਤ ਸੰਸਥਾ (ਡਬਲਿਊਐੱਚਓ) ਦੇ ਮੌਜੂਦਾ ਪੈਮਾਨਿਆਂ ਅਨੁਸਾਰ ਹੋਣੀ ਚਾਹੀਦੀ ਹੈ। ਪਟੀਸ਼ਨ ’ਤੇ ਸੁਣਵਾਈ ਦੌਰਾਨ ਬੈਂਚ ਨੇ ਪਟੀਸ਼ਨਰ ਵੱਲੋਂ ਦਾਇਰ ਕੀਤੇ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਅਨੁਸਾਰ ਦੋਆਬਾ ਤੇ ਮਾਝਾ ਖਿੱਤੇ ਦੇ ਹੁਸ਼ਿਆਰਪੁਰ, ਜਲੰਧਰ, ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ’ਚੋਂ ਭਰੇ ਗਏ ਪਾਣੀ ਦੇ 4406 ਨਮੂਨਿਆਂ ਦੀ ਜਾਂਚ ਦੌਰਾਨ 11 ਨਮੂਨੇ ਪ੍ਰਦੂਸ਼ਿਤ ਨਿਕਲੇ ਸਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸ ਬੀ ਐਸ ਸਾਊਥ ਏਸ਼ੀਅਨ 'ਤੇ ਸੁਣੋ।
ਸਾਨੂੰ ਫੇਸਬੁੱਕ ਤੇ X ਉੱਤੇ ਵੀ ਫਾਲੋ ਕਰੋ।