ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਨਿਊ ਚੰਡੀਗੜ੍ਹ ਦੇ 'ਮੈਡੀਸਿਟੀ' ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਲਈ ਆ ਰਹੇ ਹਨ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਸ੍ਰੀ ਮੋਦੀ ਦੀ ਪੰਜਾਬ ਫੇਰੀ ਸਮੇਂ ਸੁਰੱਖਿਆ ਵਿੱਚ ਹੋਈ ਕੁਤਾਹੀ ਨੂੰ ਧਿਆਨ ਵਿੱਚ ਰੱਖਦਿਆਂ ਇਸ ਵਾਰ ਪੁਲਸ ਅਤੇ ਸਪੈਸ਼ਲ ਸਕਿਓਰਿਟੀ ਫੋਰਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਤੇ ਹਫਤੇ ਦੀਆਂ ਹੋਰ ਖਬਰਾਂ ਲਈ ਸੁਣੋ ਪੰਜਾਬੀ ਡਾਇਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ 24 ਅਗਸਤ ਨੂੰ ਆਪਣੇ ਹਰਿਆਣਾ ਅਤੇ ਪੰਜਾਬ ਦੇ ਦੌਰੇ ਦੌਰਾਨ ਦੋ ਅਤਿ-ਆਧੁਨਿਕ ਸਿਹਤ ਸਹੂਲਤਾਂ ਦਾ ਉਦਘਾਟਨ ਕਰਨਗੇ।
ਸ੍ਰੀ ਮੋਦੀ ਹਰਿਆਣਾ ਦੇ ਫਰੀਦਾਬਾਦ ਵਿੱਚ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕਰਨ ਤੋਂ ਬਾਅਦ ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ।
ਬੀਤੇ ਸੋਮਵਾਰ ਨੂੰ ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਦੇ ਦੌਰੇ ਵਾਲੇ ਖੇਤਰ ਦੀ ਘੇਰਾਬੰਦੀ ਕਰਕੇ ਇਲਾਕੇ ਸੀਲ ਕਰਨ ਦੀਆਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ। ਸਪੈਸ਼ਲ ਸਕਿਉਰਿਟੀ ਫੋਰਸ (ਐਸਐਸਐਫ) ਨੇ ਖੇਤਰ ਦੀ ਸੁਰੱਖਿਆ ਦੀ ਕਮਾਨ ਆਪਣੇ ਹੱਥ ਵਿੱਚ ਲੈ ਲਈ ਹੈ ਜਦਕਿ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਅੱਜ 23 ਅਗਸਤ ਤੋਂ ਉਕਤ ਖੇਤਰ ਦੀ ਸੁਰੱਖਿਆ ਸੰਭਾਲੇਗਾ।
ਲਗਪਗ 400 ਸੁਰੱਖਿਆ ਗਾਰਡ, ਜਿਨ੍ਹਾਂ ਵਿੱਚ ਸੁਰੱਖਿਆ ਵਾਹਨ, ਸਨਾਈਪਰ ਕਮਾਂਡੋ ਅਤੇ ਐਸਐਸਐਫ ਕਮਾਂਡੋ ਸ਼ਾਮਲ ਹਨ, ਮੈਡੀਸਿਟੀ ਖੇਤਰ ਦੀ ਪਹਿਰੇਦਾਰੀ ਕਰ ਰਹੇ ਹਨ ਜਦਕਿ ਹੋਰ 200 ਤੋਂ 300 ਸੁਰੱਖਿਆ ਗਾਰਡ ਨੇੜਲੇ ਪਿੰਡਾਂ ਵਿੱਚ ਚੌਕਸੀ ਰੱਖ ਰਹੇ ਹਨ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸਾਡਾ ਪੰਜਾਬੀ ਪ੍ਰੋਗਾਮ ਸੁਣੋ ਤੇ ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।





