ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਕੈਬਨਿਟ ਦਾ ਵਿਸਥਾਰ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜ ਵਿਧਾਇਕਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਵਿਧਾਨ ਸਭਾ ਚੋਣਾਂ ਦੌਰਾਨ ਸੱਤਾ ਵਿੱਚ ਆਉਣ ਤੋਂ ਬਾਅਦ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਪਹਿਲਾ ਮੰਤਰੀ ਮੰਡਲ ਵਿਸਥਾਰ ਹੈ। ਇਹ, ਅਤੇ ਹਫਤੇ ਦੀਆਂ ਹੋਰ ਖਬਰਾਂ ਲਈ ਸੁਣੋ ਪੰਜਾਬੀ ਡਾਇਰੀ।
ਪੰਜਾਬ ਵਿੱਚ ਚਾਰ ਮਹੀਨੇ ਪੁਰਾਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੋਮਵਾਰ ਨੂੰ ਆਪਣੇ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ ਕਰਦਿਆਂ ਮਾਲਵਾ ਖੇਤਰ ਦੇ ਚਾਰ ਅਤੇ ਮਾਝੇ ਤੋਂ ਇੱਕ ਵਿਧਾਇਕ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਹੁਣ ‘ਆਪ’ ਸਰਕਾਰ ਦੀ ਕੈਬਨਿਟ ਵਿੱਚ ਕੁੱਲ 14 ਮੰਤਰੀ ਹੋਣਗੇ। ਸਰਕਾਰ ਨੇ ਪਹਿਲਾਂ 10 ਮੰਤਰੀਆਂ ਨੂੰ ਸਹੁੰ ਚੁਕਾਈ ਸੀ ਜਿਨ੍ਹਾਂ ਵਿੱਚੋਂ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਬਰਖ਼ਾਸਤ ਕਰ ਦਿੱਤਾ ਗਿਆ ਸੀ।
ਪੰਜਾਬ ਵਿੱਚ ਮੁੱਖ ਮੰਤਰੀ ਸਮੇਤ ਕੁੱਲ 18 ਮੰਤਰੀ ਬਣਾਏ ਜਾ ਸਕਦੇ ਹਨ।
ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।





