SKIP TO MAIN CONTENT

ਪੰਜਾਬੀ ਡਾਇਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਦੇ ਰੁੱਖੇ ਵਿਵਹਾਰ ਲਈ ਡਾ. ਰਾਜ ਬਹਾਦਰ ਤੋਂ ਮੰਗੀ ਮੁਆਫੀ

Bhagwant Mann
Punjab CM Bhagwant Mann apologises to Dr Raj Bahadur for health minister Chetan Singh Jouramajra's rude behaviour Source: Supplied

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਤੋਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਹੱਥੋਂ ਹੋਏ ਅਪਮਾਨ ਲਈ ਮੁਆਫੀ ਮੰਗਦਿਆਂ ਉਨ੍ਹਾਂ ਵੱਲੋਂ ਪੇਸ਼ ਕੀਤੇ ਆਪਣੇ ਅਸਤੀਫੇ ਤੇ ਮੁੜ ਵਿਚਾਰ ਕਰਨ ਲਈ ਅਪੀਲ ਕੀਤੀ ਹੈ। ਇਹ ਅਤੇ ਹਫਤੇ ਦੀਆਂ ਖਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਪੰਜਾਬੀ ਡਾਇਰੀ

Published

By Paras Nagpal

Presented by Paramjit Singh Sona

Source: SBS

Skip to podcast episode content

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਤੋਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਹੱਥੋਂ ਹੋਏ ਅਪਮਾਨ ਲਈ ਮੁਆਫੀ ਮੰਗਦਿਆਂ ਉਨ੍ਹਾਂ ਵੱਲੋਂ ਪੇਸ਼ ਕੀਤੇ ਆਪਣੇ ਅਸਤੀਫੇ ਤੇ ਮੁੜ ਵਿਚਾਰ ਕਰਨ ਲਈ ਅਪੀਲ ਕੀਤੀ ਹੈ। ਇਹ ਅਤੇ ਹਫਤੇ ਦੀਆਂ ਖਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਪੰਜਾਬੀ ਡਾਇਰੀ

ਖਬਰਾਂ ਅਨੁਸਾਰ ਡਾ. ਰਾਜ ਬਹਾਦਰ ਵੱਲੋਂ ਸ਼ਨੀਵਾਰ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਭੇਜੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਡਾਕਟਰ ਨੂੰ ਫੋਨ ਕਰਕੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਵਤੀਰੇ ਲਈ ਮੁਆਫੀ ਮੰਗੀ ਅਤੇ ਕਿਹਾ ਕਿ ਉਹ ਮੈਡੀਕਲ ਵਿਗਿਆਨ ਵਿੱਚ ਉਨ੍ਹਾਂ ਦੇ ਯੋਗਦਾਨ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਵੱਲੋਂ ਮੰਤਰੀ ਨੂੰ ਅਜਿਹੇ ਵਿਵਹਾਰ ਵਿਰੁੱਧ ਚੇਤਾਵਨੀ ਦਿੱਤੀ ਗਈ ਹੈ। 

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੰਦੇ ਗੱਦੇ 'ਤੇ ਲੇਟਣ ਲਈ ਮਜਬੂਰ ਕੀਤੇ ਜਾਣ ਤੋਂ ਬਾਅਦ ਡਾ. ਰਾਜ ਬਹਾਦੁਰ ਨੇ ਮੰਤਰੀ ਦੇ ਵਤੀਰੇ ਨੂੰ ਅਪਮਾਨਜਨਕ ਦੱਸਦੇ ਹੋਏ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸਾਡਾ ਪੰਜਾਬੀ ਪ੍ਰੋਗਾਮ ਸੁਣੋ ਤੇ ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ

Latest podcast episodes

Follow SBS Punjabi

Download our apps

Watch on SBS

Punjabi News

Stream now