ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਖੁਫੀਆ ਏਜੰਸੀਆਂ ਵੱਲੋਂ ਪੇਸ਼ ਖਤਰੇ ਦੇ ਮੁਲਾਂਕਣ ਦੀ ਰਿਪੋਰਟ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਨੂੰ 'ਜ਼ੈੱਡ-ਪਲੱਸ' ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ।
ਏਜੰਸੀ ਪੀਟੀਆਈ ਦੇ ਹਵਾਲੇ ਨਾਲ ਅਧਿਕਾਰਤ ਸੂਤਰਾਂ ਨੇ ਕਿਹਾ ਕਿ ਸੀਆਰਪੀਐਫ ਜਲਦੀ ਹੀ ਭਗਵੰਤ ਮਾਨ ਨੂੰ ਸੁਰੱਖਿਆ ਪ੍ਰਦਾਨ ਕਰਨ ਦਾ ਕੰਮ ਸੰਭਾਲ ਲਵੇਗੀ ਜਿਸ ਵਿੱਚ ਕੁੱਲ 55 ਹਥਿਆਰਬੰਦ ਜਵਾਨ ਰੱਖੇ ਗਏ ਹਨ।




