SKIP TO MAIN CONTENT

ਪੰਜਾਬੀ ਡਾਇਰੀ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਆਪਣੇ ਸਿਖ਼ਰ ਤੇ

Charanjit Singh Channi
Source: Charanjit Singh Channi/Facebook

ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਰਵਾਇਤੀ ਸੀਟ ਚਮਕੌਰ ਸਾਹਿਬ ਤੋਂ ਇਲਾਵਾ ਬਰਨਾਲਾ ਦੀ ਭਦੌੜ ਸੀਟ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਇਹ ਖ਼ਬਰ ਅਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....


Published

By Paras Nagpal

Presented by Paramjeet Sona

Source: SBS


Skip to podcast episode content

ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਰਵਾਇਤੀ ਸੀਟ ਚਮਕੌਰ ਸਾਹਿਬ ਤੋਂ ਇਲਾਵਾ ਬਰਨਾਲਾ ਦੀ ਭਦੌੜ ਸੀਟ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਇਹ ਖ਼ਬਰ ਅਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....


ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ 8 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਹੁਣ117 ਸੀਟਾਂ ਲਈ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਦੇ ਨਾਲ ਭਦੌੜ ਸੀਟ ਤੋਂ ਵੀ ਚੋਣ ਲੜਨਗੇ।

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੋ ਸੀਟਾਂ ਤੋਂ ਚੋਣ ਲੜਨ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਵੇਖਣ ਨੇ ਪਹਿਲਾਂ ਹੀ ਭਵਿੱਖਬਾਣੀ ਕਰ ਦਿੱਤੀ ਸੀ ਕਿ ਚਰਨਜੀਤ ਸਿੰਘ ਚੰਨੀ ਅਪਣੀ ਚਮਕੌਰ ਸਾਹਿਬ ਦੀ ਰਵਾਇਤੀ ਸੀਟ ਤੋਂ ਚੋਣ ਹਾਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਦੋ ਸੀਟਾਂ ਤੋਂ ਚੋਣ ਲੜਨਾ ਇਸ ਗੱਲ ਨੂੰ ਸਾਬਿਤ ਕਰਦਾ ਹੈ। 

'ਆਪ' ਮੁਖੀ ਨੇ ਟਵਿੱਟਰ 'ਤੇ ਲਿਖਿਆ, "ਮੈਂ ਕਿਹਾ ਸੀ ਕਿ ਸਾਡੇ ਸਰਵੇਖਣ ਮੁਤਾਬਕ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ। ਅੱਜ ਕਾਂਗਰਸ ਨੇ ਦੋ ਸੀਟਾਂ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਕੀ ਇਸ ਦਾ ਮਤਲਬ ਇਹ ਹੈ ਕਿ ਸਰਵੇਖਣ ਸੱਚ ਹੈ?"

ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now