ਚਾਰਜਸ਼ੀਟ ਦਾਇਰ ਕਰਨ ਦੀ 90 ਦਿਨਾਂ ਦੀ ਸਮਾਂ ਸੀਮਾ ਤੋਂ ਕੁੱਝ ਘੰਟੇ ਪਹਿਲਾਂ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 24 ਵਿਅਕਤੀਆਂ ਵਿਰੁੱਧ ਮਾਨਸਾ ਦੀ ਇੱਕ ਅਦਾਲਤ ਵਿੱਚ 1,850 ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਹੈ।
ਐਸ ਐਸ ਪੀ ਗੌਰਵ ਤੂਰਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਦੋਸ਼ੀਆਂ ਲਈ ਸਪਲੀਮੈਂਟਰੀ ਚਾਰਜਸ਼ੀਟ ਵੀ ਪੇਸ਼ ਕੀਤੀ ਜਾ ਸਕਦੀ ਹੈ।
ਐਫ ਆਈ ਆਰ ਵਿੱਚ ਨਾਮਜ਼ਦ 36 ਵਿਅਕਤੀਆਂ ਵਿੱਚੋਂ ਪੰਜ ਵਿਅਕਤੀਆਂ ਦਾ ਨਾਮ ਵੀਰਵਾਰ ਰਾਤ ਹੀ ਸ਼ਾਮਲ ਕੀਤਾ ਗਿਆ ਸੀ।
ਪੁਲਿਸ ਵੱਲੋਂ ਹੁਣ ਤੱਕ ਕੁੱਲ 20 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਦੋਂ ਕਿ ਅੰਮ੍ਰਿਤਸਰ ਦੇ ਪਿੰਡ ਭਖਨਾ ਵਿੱਚ ਹੋਏ ਪੁਲਿਸ ਮੁਕਾਬਲੇ ਵਿੱਚ ਦੋ ਵਿਅਕਤੀ ਮਨਪ੍ਰੀਤ ਸਿੰਘ ਮਨੂੰ ਅਤੇ ਜਗਰੂਪ ਸਿੰਘ ਰੂਪਾ ਹਲਾਕ ਹੋ ਗਏ ਸਨ।